ਕੈਨੇਡਾ ਦੇ Radio India ਨੇ ''ਪੰਜਾਬ ਕੇਸਰੀ ਗਰੁੱਪ'' ਖ਼ਿਲਾਫ਼ ਸਰਕਾਰ ਦੀ ਕਾਰਵਾਈ ’ਤੇ ਜਤਾਈ ਚਿੰਤਾ
Wednesday, Mar 18, 2026 - 11:22 AM (IST)
ਸਰੀ, ਬ੍ਰਿਟਿਸ਼ ਕੋਲੰਬੀਆ- ਜਲੰਧਰ 'ਚ ਪੰਜਾਬ ਕੇਸਰੀ ਗਰੁੱਪ ਖਿਲਾਫ਼ ਸਰਕਾਰ ਦੀਆਂ ਧੱਕੇਸ਼ਾਹੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪਹਿਲਾਂ ਜਿੱਥੇ ਸਰਕਾਰ ਵੱਲੋਂ ਪੰਜਾਬ ਕੇਸਰੀ ਪ੍ਰੈੱਸ ਨੂੰ ਨਿਸ਼ਾਨਾ ਬਣਾ ਕੇ ਕਈ ਦਫ਼ਤਰਾਂ 'ਤੇ ਛਾਪੇਮਾਰੀ ਕੀਤੀ ਗਈ, ਉੱਥੇ ਹੀ ਬੀਤੇ ਦਿਨ ਹੋਟਲ ਪਾਰਕ ਪਲਾਜ਼ਾ 'ਚ ਹੋਈ ਕਾਰਵਾਈ ਨੇ ਸਰਕਾਰ ਦੇ ਮਨਸੂਬਿਆਂ ਨੂੰ ਹੋਰ ਉਜਾਗਰ ਕਰ ਦਿੱਤਾ ਹੈ।
ਸਰਕਾਰ ਦੀ ਇਸ ਕਾਰਵਾਈ ਦੌਰਾਨ ਰੇਡੀਓ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਮਨਿੰਦਰ ਗਿੱਲ ਦੀ ਅਗਵਾਈ ਹੇਠ 'ਰੇਡੀਓ ਇੰਡੀਆ' ਵੱਲੋਂ 'ਪੰਜਾਬ ਕੇਸਰੀ ਗਰੁੱਪ' ਨਾਲ ਸਬੰਧਿਤ ਸੰਪਤੀਆਂ ’ਤੇ ਕੀਤੀਆਂ ਗਈਆਂ ਜਾਂਚਾਂ, ਐਨਫੋਰਸਮੈਂਟ ਕਾਰਵਾਈਆਂ ਅਤੇ ਤੋੜਫੋੜ (ਡਿਮੋਲਿਸ਼ਨ) ਦੀ ਕਾਰਵਾਈ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਹੈ।
ਰੇਡੀਓ ਇੰਡੀਆ ਇਹ ਮੰਨਦਾ ਹੈ ਕਿ ਕਾਨੂੰਨੀ ਅਤੇ ਨਗਰ ਨਿਗਮ ਨਿਯਮਾਂ ਦੀ ਪਾਲਣਾ ਕਰਵਾਉਣਾ ਸਰਕਾਰ ਦਾ ਅਧਿਕਾਰ ਹੈ, ਪਰ ਇੱਕ ਲੋਕਤੰਤਰਿਕ ਸਮਾਜ ਵਿੱਚ ਕਾਰਵਾਈ ਦਾ ਸਮਾਂ ਅਤੇ ਪ੍ਰਸੰਗ ਵੀ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਗੱਲ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿ ਇਹ ਕਾਰਵਾਈਆਂ ਉਸ ਸਮੇਂ ਹੋਈਆਂ ਜਦੋਂ ਗਰੁੱਪ ਦੇ ਸੱਤਾਧਾਰੀ ਪਾਰਟੀ ਨਾਲ ਮਤਭੇਦ ਸਾਹਮਣੇ ਆਏ ਸਨ, ਜਿਸ ਨਾਲ ਕਈ ਤਰ੍ਹਾਂ ਦੇ ਸਵਾਲ ਅਤੇ ਸ਼ੱਕ ਖੜ੍ਹੇ ਹੁੰਦੇ ਹਨ।
ਇਹ ਵੀ ਪੜ੍ਹੋ- ਹੁਣ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗ ਸਕਦੀਆਂ ਲੰਬੀਆਂ ਲਾਈਨਾਂ, ਜਾਣੋ ਕੀ ਹੈ ਕਾਰਨ
ਮਨਿੰਦਰ ਗਿੱਲ ਨੇ ਕਿਹਾ, “ਭਾਵੇਂ ਕਾਰਵਾਈ ਕਾਨੂੰਨੀ ਹੋਵੇ, ਪਰ ਇਹ ਵੀ ਜ਼ਰੂਰੀ ਹੈ ਕਿ ਉਹ ਨਿਰਪੱਖ ਅਤੇ ਰਾਜਨੀਤਿਕ ਪ੍ਰਭਾਵ ਤੋਂ ਰਹਿਤ ਦਿਖਾਈ ਦੇਵੇ। ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਲੜੀ ਚੁਣਿੰਦੀ ਕਾਰਵਾਈ ਦੀ ਧਾਰਨਾ ਪੈਦਾ ਕਰ ਸਕਦੀ ਹੈ, ਜੋ ਸੁਤੰਤਰ ਪੱਤਰਕਾਰਤਾ ’ਤੇ ਨਕਾਰਾਤਮਕ ਅਸਰ ਪਾਉਂਦੀ ਹੈ।”
ਰੇਡੀਓ ਇੰਡੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਮੀਡੀਆ ਲੋਕਤੰਤਰ ਦਾ ਮੁੱਖ ਸਤੰਭ ਹੈ ਅਤੇ ਮੀਡੀਆ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਦੀ ਧਾਰਨਾ ਲੋਕਾਂ ਦੇ ਭਰੋਸੇ ਨੂੰ ਕਮਜ਼ੋਰ ਕਰਦੀ ਹੈ।
ਸੰਸਥਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਰੀਆਂ ਕਾਰਵਾਈਆਂ ਨੂੰ ਪਾਰਦਰਸ਼ੀ, ਇਕਸਾਰ ਅਤੇ ਗੈਰ-ਪੱਖਪਾਤੀ ਢੰਗ ਨਾਲ ਅੰਜ਼ਾਮ ਦਿੱਤਾ ਜਾਵੇ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਜਾਵੇ। ਰੇਡੀਓ ਇੰਡੀਆ ਨੇ ਇਹ ਵੀ ਦੁਹਰਾਇਆ ਕਿ ਇਹ ਬਿਆਨ ਲੋਕਤੰਤਰਿਕ ਮੁੱਲਾਂ ਦੀ ਮਜ਼ਬੂਤੀ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਦੀ ਭਾਵਨਾ ਨਾਲ ਜਾਰੀ ਕੀਤਾ ਗਿਆ ਹੈ, ਨਾ ਕਿ ਕਿਸੇ ਵਿਰੋਧ ਦੇ ਰੂਪ ਵਿੱਚ।
ਇਹ ਵੀ ਪੜ੍ਹੋ- ਹੁਣ ਜਹਾਜ਼ 'ਚ Free ਮਿਲਣੀਆਂ 60 ਫ਼ੀਸਦੀ ਸੀਟਾਂ ! ਏਅਰਲਾਈਨ ਕੰਪਨੀਆਂ ਨੂੰ ਜਾਰੀ ਹੋਏ ਸਖ਼ਤ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
