ਮਿਸਰ 'ਚ ਰੇਲ ਹਾਦਸਾ :  ਇੱਕ ਵਿਅਕਤੀ ਦੀ ਮੌਤ, 20 ਤੋਂ ਵੱਧ ਜ਼ਖ਼ਮੀ

Monday, Oct 14, 2024 - 05:16 AM (IST)

ਕਾਹਿਰਾ (ਪੋਸਟ ਬਿਊਰੋ)- ਮਿਸਰ ਵਿੱਚ ਐਤਵਾਰ ਨੂੰ ਕਾਹਿਰਾ ਆ ਰਹੀ ਇੱਕ ਯਾਤਰੀ ਟਰੇਨ ਨੂੰ ਇੱਕ ਰੇਲ ਇੰਜਣ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉੱਤਰੀ ਅਫ਼ਰੀਕੀ ਦੇਸ਼ ਮਿਸਰ ਵਿੱਚ ਇੱਕ ਮਹੀਨੇ ਦੇ ਅੰਦਰ ਇਹ ਦੂਜਾ ਰੇਲ ਹਾਦਸਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-   ਡਿਪਥੀਰੀਆ ਕਾਰਨ 100 ਤੋਂ ਵੱਧ ਬੱਚਿਆਂ ਦੀ ਮੌਤ

ਰੇਲਵੇ ਅਧਿਕਾਰੀਆਂ ਨੇ ਇਕ ਬਿਆਨ 'ਚ ਕਿਹਾ ਕਿ ਇਹ ਹਾਦਸਾ ਕਾਹਿਰਾ ਤੋਂ ਕਰੀਬ 270 ਕਿਲੋਮੀਟਰ ਦੱਖਣ 'ਚ ਮਿਨਾਯਾ ਸੂਬੇ 'ਚ ਵਾਪਰਿਆ। ਬਿਆਨ 'ਚ ਕਿਹਾ ਗਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਿਹਤ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਘੱਟੋ ਘੱਟ 21 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ 19 ਦਾ ਇਲਾਜ ਕੀਤਾ ਗਿਆ ਅਤੇ ਛੁੱਟੀ ਦੇ ਦਿੱਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News