ਲਹਿੰਦੇ ਪੰਜਾਬ ''ਚ ਮੀਂਹ ਅਤੇ ਹੜ੍ਹ ਦਾ ਕਹਿਰ, 66 ਲੋਕਾਂ ਦੀ ਮੌਤ, 127 ਜ਼ਖਮੀ
Sunday, Jul 06, 2025 - 11:22 AM (IST)

ਇਸਲਾਮਾਬਾਦ (ਪੱਤਰ ਪ੍ਰੇਰਕ)- ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਵੀ ਲਗਾਤਾਰ ਪੈਂਦੇ ਮੀਂਹ ਨੇ ਚਿੰਤਾ ਵਧਾ ਦਿੱਤੀ ਹੈ। ਪਾਕਿਸਤਾਨ ਵਿੱਚ 10 ਦਿਨਾਂ ਵਿਚ ਮਤਲਬ 26 ਜੂਨ ਤੋਂ ਲੈ ਕੇ ਹੁਣ ਤੱਕ ਮੋਹਲੇਧਾਰ ਮੀਂਹ ਅਤੇ ਅਚਾਨਕ ਹੜ੍ਹ ਕਾਰਨ ਘੱਟੋ-ਘੱਟ 66 ਲੋਕਾਂ ਦੀ ਮੌਤ ਹੋ ਗਈ ਹੈ ਅਤੇ 127 ਹੋਰ ਜ਼ਖਮੀ ਹੋਏ ਹਨ। ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ.ਡੀ.ਐਮ.ਏ) ਨੇ ਪਿਛਲੇ ਦੋ ਦਿਨਾਂ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਦੋ ਹੋਰ ਮੌਤਾਂ ਅਤੇ 10 ਹੋਰ ਦੇ ਜ਼ਖਮੀ ਹੋਣ ਦੀ ਜਾਣਕਾਰੀ ਦਿੱਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਟੈਕਸਾਸ 'ਚ ਅਚਾਨਕ ਹੜ੍ਹ; 50 ਤੋਂ ਵਧੇਰੇ ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ (ਤਸਵੀਰਾਂ)
ਐਨ.ਡੀ.ਐਮ.ਏ ਅਨੁਸਾਰ ਸਭ ਤੋਂ ਵੱਧ ਮੌਤਾਂ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿੱਚ ਹੋਈਆਂ ਹਨ। ਇਸ ਰਾਜ ਵਿੱਚ 11 ਬੱਚਿਆਂ ਸਮੇਤ 24 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਇਨ੍ਹਾਂ ਵਿੱਚੋਂ ਪਿਛਲੇ ਹਫ਼ਤੇ ਸਵਾਤ ਘਾਟੀ ਵਿੱਚ ਅਚਾਨਕ ਹੜ੍ਹਾਂ ਵਿੱਚ 14 ਲੋਕ ਵਹਿ ਗਏ ਸਨ। ਪੰਜਾਬ ਵਿੱਚ ਭਾਰੀ ਮੀਂਹ ਕਾਰਨ ਘਰਾਂ ਦੇ ਢਹਿਣ ਅਤੇ ਅਚਾਨਕ ਹੜ੍ਹ ਵਿੱਚ 11 ਬੱਚਿਆਂ ਸਮੇਤ 22 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸਿੰਧ ਵਿੱਚ 15 ਲੋਕਾਂ ਦੀ ਮੌਤ ਦੀ ਖ਼ਬਰ ਹੈ, ਜਦੋਂ ਕਿ ਬਲੋਚਿਸਤਾਨ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਵੀ ਤਿੰਨ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪਾਕਿਸਤਾਨ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਵਿੱਚ ਕਈ ਇਲਾਕਿਆਂ ਵਿੱਚ ਹੋਰ ਮੀਂਹ ਅਤੇ ਗਰਜ ਨਾਲ ਤੂਫ਼ਾਨ ਆਉਣ ਦੀ ਭਵਿੱਖਬਾਣੀ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।