ਨੇਪਾਲ 'ਚ ਮੀਂਹ ਨੇ ਮਚਾਈ ਭਾਰੀ ਤਬਾਹੀ, ਢਿੱਗਾਂ ਡਿੱਗਣ ਕਾਰਨ 9 ਲੋਕਾਂ ਦੀ ਮੌਤ... ਢਹਿ ਗਏ ਕਈ ਘਰ

06/29/2024 6:42:20 PM

ਕਾਠਮੰਡੂ : ਪੱਛਮੀ ਨੇਪਾਲ 'ਚ ਸ਼ਨੀਵਾਰ ਨੂੰ ਜ਼ਮੀਨ ਖਿਸਕਣ ਕਾਰਨ ਤਿੰਨ ਬੱਚਿਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਲਮੀ ਜ਼ਿਲ੍ਹੇ ਦੇ ਮਲਿਕਾ ਗ੍ਰਾਮੀਣ ਨਗਰ ਪਾਲਿਕਾ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਘਰ ਦੇ ਢਹਿ ਜਾਣ ਕਾਰਨ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਨਗਰਪਾਲਿਕਾ ਦੇ ਚੇਅਰਮੈਨ ਦੇਵੀ ਰਾਮ ਅਰਿਆਲ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਇਹ ਘਟਨਾ ਵਾਪਰੀ ਹੈ ਅਤੇ ਹੁਣ ਸਾਰੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। 

PunjabKesari

ਜ਼ਿਲ੍ਹਾ ਪੁਲਸ ਦੇ ਬੁਲਾਰੇ ਇੰਦਰ ਬਹਾਦੁਰ ਰਾਣਾ ਅਨੁਸਾਰ ਸਯਾਂਗਜਾ ਜ਼ਿਲ੍ਹੇ ਦੇ ਫੇਦੀਖੋਲਾ ਗ੍ਰਾਮੀਣ ਨਗਰਪਾਲਿਕਾ ਵਿੱਚ ਜ਼ਮੀਨ ਖਿਸਕਣ ਕਾਰਨ ਮਾਂ-ਧੀ ਦੀ ਮੌਤ ਹੋ ਗਈ।

ਮੌਨਸੂਨ ਦੀ ਸਾਲਾਨਾ ਬਾਰਸ਼ ਸ਼ੁਰੂ ਹੋਣ ਤੋਂ ਬਾਅਦ ਅੱਧ ਜੂਨ ਤੋਂ ਪੂਰੇ ਨੇਪਾਲ ਵਿੱਚ ਢਿੱਗਾਂ ਡਿੱਗਣ, ਹੜ੍ਹਾਂ ਅਤੇ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 35 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਰਅਸਲ, ਮਾਨਸੂਨ ਨੇਪਾਲ ਵਿੱਚ ਜੂਨ ਤੋਂ ਸਤੰਬਰ ਤੱਕ ਰਹਿੰਦਾ ਹੈ ਅਤੇ ਇਸ ਦੌਰਾਨ ਬਹੁਤ ਬਾਰਿਸ਼ ਹੁੰਦੀ ਹੈ, ਜਿਸ ਕਾਰਨ ਜ਼ਮੀਨ ਖਿਸਕਣ, ਹੜ੍ਹ ਅਤੇ ਬਿਜਲੀ ਡਿੱਗਣ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਫਿਲਹਾਲ ਨੇਪਾਲ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ।

PunjabKesari

ਇਸ ਕਾਰਨ ਵੱਖ-ਵੱਖ ਥਾਵਾਂ 'ਤੇ ਹੜ੍ਹਾਂ ਦੇ ਨਾਲ-ਨਾਲ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਲੋਕਾਂ ਲਈ ਮੁਸੀਬਤ ਦਾ ਕਾਰਨ ਬਣੀਆਂ ਹੋਈਆਂ ਹਨ। ਇਸ ਭਿਆਨਕ ਮੌਸਮ ਕਾਰਨ ਨੇਪਾਲ ਵਿੱਚ ਜਾਨ-ਮਾਲ ਦਾ ਨੁਕਸਾਨ ਹੋ ਰਿਹਾ ਹੈ। ਨੇਪਾਲ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੇ ਘਰ ਤਬਾਹ ਹੋ ਗਏ ਹਨ ਅਤੇ ਕਈ ਲੋਕ ਲਾਪਤਾ ਵੀ ਹੋ ਗਏ ਹਨ। ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।


Harinder Kaur

Content Editor

Related News