ਸੁੱਤੇ ਪਏ ਪਰਿਵਾਰ ਨਾਲ ਵਾਪਰ ਗਈ ਅਣਹੋਣੀ! ਮਾਪਿਆਂ ਦੇ ਨਾਲ 3 ਬੱਚਿਆਂ ਦੀ ਵੀ ਮੌਤ
Saturday, Sep 14, 2024 - 09:10 AM (IST)

ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਉੱਤਰ-ਪੱਛਮੀ ਖੇਤਰ 'ਚ ਸ਼ੁੱਕਰਵਾਰ ਦੇਰ ਰਾਤ ਤੂਫਾਨ ਕਾਰਨ ਇਕ ਘਰ ਦੀ ਛੱਤ ਡਿੱਗਣ ਨਾਲ ਤਿੰਨ ਬੱਚਿਆਂ ਸਮੇਤ ਇਕ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਚਾਰਸਦਾ ਜ਼ਿਲ੍ਹੇ ਦੇ ਤੁਰੰਗਜਈ ਪਿੰਡ ਵਿਚ ਤੇਜ਼ ਤੂਫ਼ਾਨ ਕਾਰਨ ਵਾਪਰਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਧਿਆਨ ਦਿਓ! ਛੇਤੀ ਕਰ ਲਓ ਇਹ ਕੰਮ ਨਹੀਂ ਤਾਂ ਪੈ ਸਕਦੈ ਪਛਤਾਉਣਾ
ਇਸ ਹਾਦਸੇ ਵਿਚ ਇਕ ਜੋੜੇ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਅਤੇ ਬਚਾਅ ਕਰਮਚਾਰੀਆਂ ਨੇ ਲਾਸ਼ਾਂ ਨੂੰ ਮਲਬੇ ਤੋਂ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਕੇ.ਪੀ.ਕੇ ਅਲੀ ਅਮੀਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰ ਨੂੰ ਨਕਦ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8