ਥਾਈਲੈਂਡ ''ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ
Tuesday, Sep 29, 2026 - 03:36 PM (IST)
ਬੈਂਕਾਕ (ਏਜੰਸੀ)- ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਐਤਵਾਰ ਨੂੰ ਮੀਂਹ ਰੁਕ ਗਿਆ ਪਰ ਹੇਠਲੇ ਇਲਾਕਿਆਂ ਵਿਚ ਕਈ ਥਾਵਾਂ ’ਤੇ ਹੜ੍ਹ ਦਾ ਪਾਣੀ ਜਮ੍ਹਾ ਰਿਹਾ, ਜਿਸ ਕਾਰਨ ਹਜ਼ਾਰਾਂ ਲੋਕਾਂ ਨੂੰ ਅਸਥਾਈ ਕੈਂਪਾਂ ਵਿਚ ਜਾਣ ਲਈ ਮਜਬੂਰ ਹੋਣਾ ਪਿਆ। ਦੇਸ਼ ਭਰ ਵਿਚ ਪਿਛਲੇ 10 ਦਿਨਾਂ ’ਚ ਘੱਟੋ-ਘੱਟ 8 ਲੋਕਾਂ ਦੀ ਮੌਤ ਦੀ ਖ਼ਬਰ ਹੈ। ਲਗਾਤਾਰ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬੈਂਕਾਕ ਵਿਚ ਵਿਆਪਕ ਪੱਧਰ ’ਤੇ ਹੜ੍ਹ ਆ ਗਿਆ ਹੈ ਅਤੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਨਾਲ ਆਵਾਜਾਈ ਅਤੇ ਕਾਰੋਬਾਰ ’ਤੇ ਵੀ ਗੰਭੀਰ ਅਸਰ ਪਿਆ ਹੈ।
ਕਈ ਇਲਾਕਿਆਂ ਵਿਚ ਕੁੱਲ ਮੀਂਹ 30 ਸੈਂਟੀਮੀਟਰ (11.8 ਇੰਚ) ਤੋਂ ਵੱਧ ਦਰਜ ਕੀਤਾ ਗਿਆ ਹੈ। ਥਾਈਲੈਂਡ ਦੇ ਮੌਸਮ ਵਿਭਾਗ ਨੇ ਕਿਹਾ ਕਿ ਐਤਵਾਰ ਨੂੰ ਵੀ ਦੇਸ਼ ਦੇ ਕਈ ਹਿੱਸਿਆਂ ਵਿਚ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਸੋਮਵਾਰ ਤੱਕ ਸਥਿਤੀ ਵਿਚ ਸੁਧਾਰ ਹੋਣ ਦੀ ਉਮੀਦ ਹੈ। ਸ਼ਹਿਰ ਵਿਚ 200 ਤੋਂ ਵੱਧ ਅਸਥਾਈ ਕੈਂਪ ਬਣਾਏ ਗਏ ਹਨ ਅਤੇ ਐਤਵਾਰ ਤੱਕ ਲੱਗਭਗ 3000 ਲੋਕ ਇਨ੍ਹਾਂ ਵਿਚ ਰਹਿ ਰਹੇ ਸਨ।
ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ 'ਚ ਦਰਿਆ ਤੋਂ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ
ਅਧਿਕਾਰੀਆਂ ਨੇ ਦੱਸਿਆ ਕਿ 31 ਸੜਕਾਂ ਹੁਣ ਵੀ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹਨ। ਬੈਂਕਾਕ ਦੇ ਗਵਰਨਰ ਚਾਡਚਾਰਟ ਸਿਟੀਪੁੰਟ ਨੇ ਕਿਹਾ ਕਿ ਰਾਜਧਾਨੀ ਵਿਚ ਮੀਂਹ ਘੱਟ ਗਿਆ ਹੈ ਅਤੇ ਨਗਰ ਨਿਗਮ ਦੇ ਅਧਿਕਾਰੀ ਜਲਦ ਤੋਂ ਜਲਦ ਪਾਣੀ ਕੱਢਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸ਼ਹਿਰ ਦੀਆਂ ਮੁੱਖ ਨਹਿਰਾਂ ਵਿਚ ਪਾਣੀ ਦਾ ਪੱਧਰ ਹੁਣ ਵੀ ਉੱਚਾ ਹੈ ਅਤੇ ਕੁਝ ਨਹਿਰਾਂ ਵਿਚ ਪਾਣੀ ਦਾ ਪੱਧਰ ਹੁਣ ਵੀ ਵਧ ਰਿਹਾ ਹੈ, ਕਿਉਂਕਿ ਆਲੇ-ਦੁਆਲੇ ਦੇ ਇਲਾਕਿਆਂ ਤੋਂ ਪਾਣੀ ਲਗਾਤਾਰ ਆ ਰਿਹਾ ਹੈ। ਚਾਡਚਾਰਟ ਨੇ ਕਿਹਾ ਕਿ ਕਈ ਹੇਠਲੇ ਇਲਾਕਿਆਂ, ਖਾਸ ਕਰ ਕੇ ਉਪਨਗਰਾਂ ਵਿਚ ਹੁਣ ਵੀ ਪਾਣੀ ਭਰਿਆ ਹੋਇਆ ਹੈ ਅਤੇ ਕਈ ਭਾਈਚਾਰਿਆਂ ਦੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਜਾਣਾ ਪਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
