ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ 21 ਸਤੰਬਰ ਨੂੰ ਮਨਾਈ ਜਾਵੇਗੀ ਨਾਭ ਕੰਵਲ ਰਾਜਾ ਸਾਹਿਬ ਦੀ ਬਰਸੀ

Monday, Sep 15, 2025 - 04:21 PM (IST)

ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ 21 ਸਤੰਬਰ ਨੂੰ ਮਨਾਈ ਜਾਵੇਗੀ ਨਾਭ ਕੰਵਲ ਰਾਜਾ ਸਾਹਿਬ ਦੀ ਬਰਸੀ

ਰੋਮ (ਕੈਂਥ) - ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਸਮੂਹ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧੰਨ ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਦੀ 85ਵੀਂ ਬਰਸੀ 21 ਸਤੰਬਰ 2025 ਬਹੁਤ ਹੀ ਸ਼ਰਧਾ- ਭਾਵਨਾ ਨਾਲ ਮਨਾਈ ਜਾ ਰਹੀ ਹੈ।

ਪ੍ਰੈੱਸ ਨੂੰ ਇਹ ਜਾਣਕਾਰੀ ਸੇਵਾਦਾਰ ਸੁਸ਼ੀਲ ਕੁਮਾਰ ਵੱਲੋਂ ਦਿੰਦਿਆਂ ਹੋਇਆਂ ਦੱਸਿਆ ਗਿਆ ਕਿ ਇਸ ਮਹਾਨ ਦਿਵਸ ਮੌਕੇ ਆਰੰਭ ਕੀਤੇ ਹੋਏ ਸ੍ਰੀ ਸਹਿਜ ਪਾਠ ਦੇ ਭੋਗ ਉਪੰਰਤ ਹਜ਼ੂਰੀ ਰਾਗੀ ਭਾਈ ਮੰਗਲ ਸਿੰਘ ਦੇ ਕੀਰਤਨੀ ਜਥੇ ਵਲੋਂ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿੱਚ ਧੰਨ ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਜੀਵਨ ਸੰਬਧੀ ਵਿਸਥਾਰਪੂਰਵਕ ਚਾਨਣਾ ਪਾਇਆ ਜਾਵੇਗਾ। ਇਸ ਸਮਾਗਮ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਇਸ ਬਰਸੀ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।


author

cherry

Content Editor

Related News