ਰਾਜਪਕਸ਼ੇ ਦੀ ਨਾਗਰਿਕਤਾ ਸਬੰਧੀ ਅਪੀਲ ਅਦਾਲਤ ਨੇ ਕੀਤੀ ਖਾਰਜ

10/05/2019 9:21:27 AM

ਕੋਲੰਬੋ— ਸ਼੍ਰੀਲੰਕਾ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਗੋਟੋਬਾਇਆ ਰਾਜਪਕਸ਼ੇ ਦੀ ਨਾਗਰਿਕਤਾ ਖਿਲਾਫ ਦਾਇਰ ਕੀਤੀ ਗਈ ਅਪੀਲ ਖਾਰਜ ਕਰ ਦਿੱਤੀ ਅਤੇ ਉਨ੍ਹਾਂ ਨੂੰ ਦੇਸ਼ 'ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲੜਨ ਦੀ ਵੀ ਇਜਾਜ਼ਤ ਦੇ ਦਿੱਤੀ। ਤਿੰਨ ਜੱਜਾਂ ਦੀ ਬੈਂਚ ਨੇ ਸਰਵਸੰਮਤੀ ਨਾਲ ਰਾਜਪਕਸ਼ੇ ਦੀ ਨਾਗਰਿਕਤਾ ਖਿਲਾਫ ਅਪੀਲ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਨੇ ਸਾਲ 2005 'ਚ ਆਪਣੀ ਨਾਗਰਿਕਤਾ ਵਾਪਸ ਲਈ ਸੀ।

ਜ਼ਿਕਰਯੋਗ ਹੈ ਕਿ ਰਾਜਪਕਸ਼ੇ ਦੇ ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੇ ਭਰਾ ਹਨ ਅਤੇ ਉਨ੍ਹਾਂ ਨੇ ਪਿਛਲੀ ਸਰਕਾਰ 'ਚ ਰੱਖਿਆ ਸਕੱਤਰ ਦਾ ਅਹੁਦਾ ਸੰਭਾਲਿਆ ਸੀ। ਰਾਜਪਕਸ਼ੇ ਨੂੰ ਸ਼੍ਰੀਲੰਕਾ ਦੀ ਪੋਡੋਜਨਾ ਪਾਰਟੀ ਨੇ ਆਪਣੀ ਪਾਰਟੀ ਵਲੋਂ ਰਾਸ਼ਟਰਪਤੀ ਚੋਣ ਦਾ ਉਮੀਦਵਾਰ ਘੋਸ਼ਿਤ ਕੀਤਾ ਹੈ। ਸ਼੍ਰੀਲੰਕਾ 'ਚ ਇਸ ਸਾਲ 16 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ।