ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ ਨੇ ਜਨਰਲ ਬਿਪਿਨ ਰਾਵਤ ਦੇ ਦਿਹਾਂਤ ''ਤੇ ਸੋਗ ਪ੍ਰਗਟਾਇਆ
Thursday, Dec 09, 2021 - 11:51 PM (IST)
ਕੋਲੰਬੋ - ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਭਾਰਤ ਦੇ ਪਹਿਲੇ ਪ੍ਰਮੁੱਖ ਰੱਖਿਆ ਪ੍ਰਧਾਨ (ਸੀ.ਡੀ.ਐੱਸ.) ਜਨਰਲ ਬਿਪਿਨ ਰਾਵਤ ਦੇ ਦਿਹਾਂਤ 'ਤੇ ਸੋਗ ਜ਼ਾਹਿਰ ਕੀਤਾ ਹੈ। ਜਨਰਲ ਰਾਵਤ ਦਾ ਬੁੱਧਵਾਰ ਨੂੰ ਤਾਮਿਲਨਾਡੂ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਦਿਹਾਂਤ ਹੋ ਗਿਆ ਸੀ। ਇਸ ਹਾਦਸੇ ਵਿੱਚ ਜਨਰਲ ਰਾਵਤ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਅਤੇ 11 ਹੋਰ ਫੌਜੀਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ - ਓਮੀਕਰੋਨ ਦਾ ਖ਼ਤਰਾ, 31 ਜਨਵਰੀ ਤੱਕ ਅੰਤਰਰਾਸ਼ਟਰੀ ਉਡਾਣਾਂ ਰਹਿਣਗੀਆਂ ਬੰਦ
ਰਾਸ਼ਟਰਪਤੀ ਰਾਜਪਕਸ਼ੇ ਨੇ ਟਵੀਟ ਕੀਤਾ, “ਤਾਮਿਲਨਾਡੂ ਵਿੱਚ ਹੈਲੀਕਾਪਟਰ ਹਾਦਸੇ ਵਿੱਚ ਜਨਰਲ ਬਿਪਿਨ ਰਾਵਤ, ਸ਼੍ਰੀਮਤੀ ਰਾਵਤ ਅਤੇ ਹੋਰਾਂ ਦੇ ਅਚਾਨਕ ਦਿਹਾਂਤ ਦੀ ਸੂਚਨਾ ਪਾ ਕੇ ਦੁੱਖ ਹੋਇਆ। ਮੈਂ ਸ਼੍ਰੀਲੰਕਾ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਅਤੇ ਸਾਰੇ ਭਾਰਤੀਆਂ ਪ੍ਰਤੀ ਸੰਵਦੇਨਾ ਜ਼ਾਹਿਰ ਕਰਦਾ ਹਾਂ।” ਸ਼੍ਰੀਲੰਕਾ ਦੇ ਫੌਜ ਪ੍ਰਮੁੱਖ ਜਨਰਲ ਸ਼ਵੇਂਦਰ ਸਿਲਵਾ ਨੇ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਮੁੱਖ ਰੱਖਿਆ ਪ੍ਰਧਾਨ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬੇਹੱਦ ਦੁੱਖ ਹੋਇਆ। ਉਨ੍ਹਾਂ ਕਿਹਾ ਕਿ ਜਨਰਲ ਰਾਵਤ ਲੰਬੇ ਸਮੇਂ ਤੋਂ ਸ਼੍ਰੀਲੰਕਾ ਦੀ ਹਥਿਆਰਬੰਦ ਫੌਜਾਂ ਦੇ ਸੱਚੇ ਦੋਸਤ ਸਨ। ਜਨਰਲ ਸਿਲਵਾ ਨੇ ਕਿਹਾ ਕਿ ਜਨਰਲ ਰਾਵਤ ਭਾਰਤੀ ਫੌਜ ਦੇ ਮੁਖੀ ਦੇ ਤੌਰ 'ਤੇ 2018 ਵਿੱਚ ਸ਼੍ਰੀਲੰਕਾ ਦੀ ਚਾਰ ਦਿਨਾਂ ਯਾਤਰਾ 'ਤੇ ਆਏ ਸਨ ਅਤੇ ਉਨ੍ਹਾਂ ਸ਼੍ਰੀਲੰਕਾ ਦੀ ਫੌਜ ਦੀ ਸਿਗਨਲ ਪ੍ਰਯੋਗਸ਼ਾਲਾ ਦਾ ਉਦਘਾਟਨ ਕੀਤਾ ਸੀ ਅਤੇ ਦੋਨਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਸਹਿਯੋਗ ਦੇ ਨਵੇਂ ਰਾਹ ਲੱਭਣ 'ਤੇ ਜ਼ੋਰ ਦਿੱਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।