''ਭਾਰਤ ਵਿਰੁੱਧ ਕਿਸੇ ਵੀ ਗਤੀਵਿਧੀ ਲਈ ਸ਼੍ਰੀਲੰਕਾ ਦਾ ਇਸਤੇਮਾਲ ਨਹੀਂ ਹੋਣ ਦੇਵਾਂਗੇ''
Wednesday, Oct 06, 2021 - 12:56 AM (IST)
ਕੋਲੰਬੋ-ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਮੰਗਲਵਾਰ ਨੂੰ ਭਾਰਤ ਨੂੰ ਭਰੋਸਾ ਦਿੱਤਾ ਕਿ ਸ਼੍ਰੀਲੰਕਾ ਦੀ ਜ਼ਮੀਨ ਦੀ 'ਕਿਸੇ ਵੀ ਅਜਿਹੀ ਗਤੀਵਿਧੀ' ਦੇ ਲਈ ਇਸਤੇਮਾਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਭਾਰਤ ਦੀ ਸੁਰੱਖਿਆ ਲਈ ਖਤਰਾ ਪੈਦਾ ਕਰ ਸਕਦੀ ਹੈ। ਰਾਜਪਕੇਸ਼ ਨੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼ਿੰਗਲਾ ਨੂੰ ਚੀਨ ਨਾਲ ਕੋਲੰਬੋ ਦੇ ਸੰਬੰਧਾਂ ਦੇ ਬਾਰੇ 'ਚ 'ਵਪਾਰਕ ਤੌਰ 'ਤੇ' ਜਾਣੂ ਕਰਵਾਇਆ। ਉਨ੍ਹਾਂ ਨੇ ਇਸ ਦੇ ਨਾਲ ਹੀ ਮਹਾਮਰੀ ਤੋਂ ਬਾਅਦ ਅਰਥਵਿਵਸਥਾ ਦੇ ਮੁੜ ਸੁਰਜੀਤ ਸਮੇਤ ਕਈ ਮੁੱਦਿਆਂ 'ਤੇ ਉਨ੍ਹਾਂ ਨਾਲ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਇਹ ਵੀ ਪੜ੍ਹੋ : ਕਾਬੁਲ 'ਚ ਤਾਲਿਬਾਨ ਲੜਾਕਿਆਂ ਨੇ 'ਕਰਤਾ ਪਰਵਾਨ' ਗੁਰਦੁਆਰੇ 'ਚ ਕੀਤੀ ਭੰਨ-ਤੋੜ
ਵਿਦੇਸ਼ ਸਕੱਤਰ ਹਰਸ਼ਵਰਧਨ ਨੇ ਮੰਗਲਵਾਰ ਨੂੰ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ ਨਾਲ ਮੁਲਾਕਾਤ ਕੀਤੀ ਅਤੇ ਹਰੇਕ ਪੱਧਰਾਂ 'ਤੇ ਸਰਗਮਰ ਦੁਵੱਲੀ ਸਾਂਝੇਦਾਰੀ ਨੂੰ ਅਗੇ ਵਧਾਉਣ ਦੇ ਤੌਰ-ਤਰੀਕਿਆਂ 'ਤੇ ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਦੋਸਤੀ ਅਤੇ ਸਹਿਯੋਗ ਨੂੰ ਮਜ਼ਬੂਤ ਸੰਬੰਧਾਂ 'ਤੇ ਜ਼ੋਰ ਦਿੱਤਾ। ਸ਼ਿੰਗਲਾ ਭਾਰਤ ਅਤੇ ਸ਼੍ਰੀਲੰਕਾ ਦੇ ਦੁਵੱਲੇ ਸੰਬੰਧਾਂ ਦੀ ਸਮੀਖਿਆ ਲਈ ਚਾਰ ਦਿਨੀਂ ਯਾਤਰਾ 'ਤੇ ਸ਼ਨੀਵਾਰ ਨੂੰ ਇਥੇ ਪਹੁੰਚੇ ਸਨ। ਸ਼੍ਰੀਲੰਕਾ ਦੇ ਰਾਸ਼ਟਰਪਤੀ ਸਕੱਤਰੇਤ ਤੋਂ ਝਾਰੀ ਰਿਲੀਜ਼ ਮੁਤਾਬਕ, ਸ਼ਿੰਗਲਾ ਨਾਲ ਬੈਠਕ ਦੌਰਾਨ ਰਾਜਪਕਸ਼ੇ ਨੇ ਕਿਹਾ ਕਿ ਸ਼੍ਰੀਲੰਕਾ ਦੀ ਜ਼ਮੀਨ ਦੀ ਕਿਸੇ ਵੀ ਅਜਿਹੀ ਗਤੀਵਿਧੀ ਲਈ ਇਸਤੇਮਾਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਭਾਰਤ ਦੀ ਸੁਰੱਖਿਆ ਲਈ ਖਤਰਾ ਪੈਦਾ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੁਲਾੜ 'ਚ ਪਹਿਲੀ ਵਾਰ ਫਿਲਮ ਬਣਾਉਣ ਲਈ ਰਵਾਨਾ ਹੋਇਆ ਰੂਸੀ ਦਲ
ਰਿਲੀਜ਼ ਮੁਤਾਬਕ, ਰਾਜਪਕਸ਼ੇ ਨੇ ਚੀਨ ਨਾਲ ਸੰਬੰਧਾਂ ਦੀ ਕੁਦਰਤ ਨੂੰ ਕੇ ਵਪਾਰਕ ਤੌਰ 'ਤੇ ਵੇਰਵਾ ਦਿੱਤਾ ਅਤੇ ਭਾਰਤੀ ਵਿਦੇਸ਼ ਸਕੱਤਰ ਨੂੰ ਸੂਚਿਤ ਕੀਤਾ ਕਿ ਇਸ ਦੇ ਬਾਰੇ 'ਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ। ਚੀਨ ਸ਼੍ਰੀਲੰਕਾ 'ਚ ਆਪਣੀ ਮੌਜੂਦਗੀ ਵਧਾ ਰਿਹਾ ਹੈ ਅਤੇ ਉਥੇ ਬੰਦਰਗਾਹਾਂ ਸਮੇਤ ਵੱਖ-ਵੱਖ ਬੁਨਿਆਦੀ ਢਾਂਚੇ ਪ੍ਰੋਜੈਕਟਾਂ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰ ਰਿਹਾ ਹੈ। ਇਸ ਤੋਂ ਇਲ਼ਾਵਾ ਚੀਨ ਕੋਵਿਡ ਮਹਾਮਾਰੀ ਨਾਲ ਜੂਝ ਰਹੀ ਸ਼੍ਰੀਲੰਕਾ ਦੀ ਅਰਥਵਿਵਸਥਾ ਨੂੰ ਵਿੱਤੀ ਸਹਾਇਤਾ ਉਪਲੱਬਧ ਕਰਵਾ ਰਿਹਾ ਹੈ।
ਇਹ ਵੀ ਪੜ੍ਹੋ : ਤਿੰਨ ਦਿਨਾ ਦੌਰੇ 'ਤੇ ਭਾਰਤ ਆਵੇਗੀ ਡੈੱਨਮਾਰਕ ਦੀ PM ਮੈਟੇ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।