ਆਸਟ੍ਰੇਲੀਆ ''ਚ ਹੋਈਆਂ ਰੈਲੀਆਂ ਵਿਚ ਭਾਗ ਲੈਣ ਵਾਲੇ ਲੋਕਾਂ ਨੂੰ ਇਕਾਂਤਵਾਸ ''ਚ ਰਹਿਣ ਦੀ ਸਲਾਹ

06/08/2020 12:00:56 PM

ਮੈਲਬੋਰਨ,(ਮਨਦੀਪ ਸਿੰਘ ਸੈਣੀ)- ਬੀਤੇ ਸ਼ਨੀਵਾਰ ਨੂੰ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿਚ ਨਸਲਵਾਦ ਖਿਲ਼ਾਫ ਕੀਤੀਆਂ ਗਈਆਂ ਰੈਲੀਆਂ ਅਤੇ ਪ੍ਰਦਰਸ਼ਨਾਂ ਵਿੱਚ ਭਾਗ ਲੈਣ ਵਾਲੇ ਲੋਕਾਂ ਨੂੰ ਆਸਟ੍ਰੇਲੀਅਨ ਮੈਡੀਕਲ ਐਸੋਸ਼ੀਏਸ਼ਨ ਦੇ ਪ੍ਰਧਾਨ ਟੋਨੀ ਬਾਰਟਨ ਨੇ 14 ਦਿਨ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ।

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਨ੍ਹਾਂ ਰੈਲੀਆਂ ਵਿਚ ਕਰੋਨਾ ਵਾਇਰਸ ਪੀੜਤਾਂ ਦੇ ਸ਼ਾਮਲ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ । ਡਾਕਟਰ ਬਾਰਟਨ ਨੇ ਕਿਹਾ ਕਿ ਉਹ ਰੈਲੀਆਂ ਵਿਚ ਹਿੱਸਾ ਲੈਣ ਵਾਲੇ ਲੋਕਾਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਰੈਲੀਆਂ ਦੌਰਾਨ ਮਾਸਕਾਂ ਅਤੇ ਜ਼ਰੂਰੀ ਹਦਾਇਤਾਂ ਦੀ ਵਰਤੋਂ ਕੀਤੀ। ਫਿਰ ਵੀ ਪ੍ਰਦਰਸ਼ਨਕਾਰੀਆਂ ਨੂੰ ਬਜ਼ੁਰਗਾਂ ਨੂੰ ਨਾ ਮਿਲਣ ਅਤੇ 14 ਦਿਨਾਂ ਤੱਕ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਪੁਲਸ ਦੇ ਹੱਥੋਂ ਮਾਰੇ ਗਏ ਜਾਰਜ ਫਲਾਇਡ ਦੇ ਹੱਕ ਵਿੱਚ ਵੱਖ-ਵੱਖ ਸ਼ਹਿਰਾਂ ਵਿੱਚ ਆਯੋਜਿਤ ਇਨ੍ਹਾਂ ਰੈਲੀਆਂ ਵਿੱਚ ਹਜ਼ਾਰਾਂ ਦੀ ਗਿਣਤੀ ਆਸਟ੍ਰੇਲੀਆ ਦੇ ਮੂਲ ਨਿਵਾਸੀਆਂ ਸਣੇ ਕਈ ਲੋਕਾਂ ਨੇ ਭਾਗ ਲਿਆ ਸੀ।

Lalita Mam

This news is Content Editor Lalita Mam