1955 ਦੇ ਦਰਬਾਰ ਸਾਹਿਬ ਘਟਨਾਕ੍ਰਮ ਦੀ ਯਾਦ ''ਚ ਰੈਲੀਆਂ, ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਬਾਹਰ ਰੋਸ ਪ੍ਰਦਰਸ਼ਨ

Sunday, Jul 05, 2026 - 07:26 AM (IST)

1955 ਦੇ ਦਰਬਾਰ ਸਾਹਿਬ ਘਟਨਾਕ੍ਰਮ ਦੀ ਯਾਦ ''ਚ ਰੈਲੀਆਂ, ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਬਾਹਰ ਰੋਸ ਪ੍ਰਦਰਸ਼ਨ

ਲੰਡਨ (ਸਰਬਜੀਤ ਸਿੰਘ ਬਨੂੜ) : ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (SFJ) ਦੇ ਸੱਦੇ ’ਤੇ ਇੰਗਲੈਂਡ, ਯੂਰਪ, ਵੈਨਕੂਵਰ, ਓਟਾਵਾ, ਨਿਊਯਾਰਕ, ਵਾਸ਼ਿੰਗਟਨ ਡੀ.ਸੀ., ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਸਮੇਤ ਕਈ ਦੇਸ਼ਾਂ ਵਿੱਚ 4 ਜੁਲਾਈ 1955 ਨੂੰ ਦਰਬਾਰ ਸਾਹਿਬ 'ਤੇ ਹਮਲੇ ਦੀਆਂ ਇਤਿਹਾਸਕ ਘਟਨਾਵਾਂ ਦੀ ਯਾਦ ਵਿੱਚ ਰੈਲੀਆਂ ਅਤੇ ਪ੍ਰਦਰਸ਼ਨ ਕੀਤੇ ਗਏ।

PunjabKesari

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਈ ਪਰਮਜੀਤ ਸਿੰਘ ਪੰਮਾ ਨੇ ਦਾਅਵਾ ਕੀਤਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਖਾਲਿਸਤਾਨ ਹਮਾਇਤੀਆਂ ਨੂੰ ਮਾਰਨ ਦੀਆਂ ਧਮਕੀਆਂ ਅਤੇ ਕਈਆਂ ਨੂੰ ਫਿਰੌਤੀ ਦੀਆਂ ਮੰਗਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਭਾਰਤੀ ਕੂਟਨੀਤਿਕ ਮਿਸ਼ਨਾਂ ਬਾਰੇ ਵੀ ਤਿੱਖੀ ਟਿੱਪਣੀ ਕੀਤੀ ਅਤੇ ਵਿਦੇਸ਼ਾਂ ਵਿੱਚ ਭਾਰਤੀ ਸਫ਼ਾਰਤਖ਼ਾਨਿਆਂ ਨੂੰ ਬੰਦ ਕਰਨ ਦੀ ਮੰਗ ਕੀਤੀ।

PunjabKesari

ਪ੍ਰਦਰਸ਼ਨ ਦੌਰਾਨ ਭਾਰਤ ਵਿਰੋਧੀ ਅਤੇ ਖਾਲਿਸਤਾਨ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਬੁਲਾਰਿਆਂ ਨੇ ਤਿਰੰਗੇ ਉੱਪਰ ਖੜ੍ਹ ਕੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਖਾਲਿਸਤਾਨ ਦੀ ਪ੍ਰਾਪਤੀ ਤੱਕ ਆਪਣਾ ਅੰਦੋਲਨ ਜਾਰੀ ਰੱਖਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News