ਸਰੀ ’ਚ ਧੂਮਧਾਮ ਨਾਲ ਮਨਾਇਆ ਰਾਮ ਨੌਮੀ ਦਾ ਤਿਉਹਾਰ

Thursday, Apr 18, 2024 - 01:55 PM (IST)

ਸਰੀ/ਕੈਨੇਡਾ (ਗੁਲਸ਼ਨ)- ਸ਼੍ਰੀ ਰਾਮ ਨੌਮੀ ਦਾ ਤਿਉਹਾਰ ਦੇਸ਼-ਵਿਦੇਸ਼ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸ਼੍ਰੀ ਵਿਜੇ ਚੋਪੜਾ ਦੀ ਪ੍ਰਧਾਨਗੀ ਹੇਠ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਵੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸੇ ਤਰ੍ਹਾਂ ਕੈਨੇਡਾ ਦੇ ਸਰੀ ਸ਼ਹਿਰ ਵਿਚ ਵੀ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਵਿਖੇ ਰਾਮ ਨੌਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਮੰਦਰ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। 

ਇਹ ਵੀ ਪੜ੍ਹੋ: ਕੈਨੇਡਾ 'ਚ ਮੁਸਲਮਾਨਾਂ ਲਈ 'ਹਲਾਲ ਮੋਰਟਗੇਜ' ਪੇਸ਼ ਕਰਨਗੇ ਟਰੂਡੋ, ਵਿਦੇਸ਼ੀਆਂ 'ਤੇ ਘਰ ਖਰੀਦਣ 'ਤੇ ਲਾਈ ਪਾਬੰਦੀ

ਇਸ ਦੌਰਾਨ ਮੰਦਰ ਵੱਲੋਂ ਸ਼ੋਭਾ ਯਾਤਰਾ ਸਜਾਈ ਗਈ। ਅਯੁੱਧਿਆ ਦੀ ਤਰਜ਼ ’ਤੇ ਭਗਵਾਨ ਸ਼੍ਰੀ ਰਾਮ ਦੀ ਮੂਰਤੀ ਤੋਂ ਇਲਾਵਾ ਸ਼੍ਰੀ ਰਾਮ, ਲਕਸ਼ਮਣ, ਸੀਤਾ ਅਤੇ ਹਨੂੰਮਾਨ ਦੇ ਸਰੂਪ ਮੌਜੂਦ ਸਨ। ਸ਼ੋਭਾ ਯਾਤਰਾ ਵਿਚ ਬੈਂਡ, ਢੋਲ ਅਤੇ ਨਗਾੜੇ ਵੀ ਸ਼ਾਮਲ ਹੋਏ। ਭਾਰਤੀ ਪੁਸ਼ਾਕਾਂ ਵਿਚ ਸਜੀਆਂ ਔਰਤਾਂ ਨੇ ਭਗਵਾਨ ਰਾਮ ਦੇ ਭਜਨ ’ਤੇ ਖੂਬ ਡਾਂਸ ਕੀਤਾ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਾਏ। ਇਸ ਦੌਰਾਨ ਮੰਦਰ ਵਿਚ ਪੁਰੀ ਛੋਲੇ, ਪਕੌੜੇ, ਖੀਰ, ਜਲੇਬੀ, ਚਾਹ, ਫਲਾਂ ਸਮੇਤ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦਾ ਲੰਗਰ ਵੀ ਲਗਾਇਆ ਗਿਆ। ਪ੍ਰਬੰਧਕਾਂ ਵੱਲੋਂ ਆਏ ਹੋਏ ਪਤਵੰਤਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਤਰੀਕੇ ਨਾਲ US 'ਚ ਦਾਖ਼ਲ ਹੋਏ ਭਾਰਤੀ ਨਾਗਰਿਕ ਦੀ ਮੌਤ, ਕੀਤਾ ਜਾਣਾ ਸੀ India ਡਿਪੋਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News