ਰਾਨਿਲ ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ

Wednesday, Jul 20, 2022 - 01:12 PM (IST)

ਰਾਨਿਲ ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੀ ਸੰਸਦ ਨੇ ਬੁੱਧਵਾਰ ਨੂੰ ਰਾਨਿਲ ਵਿਕਰਮਾਸਿੰਘੇ ਨੂੰ ਦੇਸ਼ ਦਾ ਨਵਾਂ ਰਾਸ਼ਟਰਪਤੀ ਚੁਣ ਲਿਆ। ਸ੍ਰੀਲੰਕਾ ਵਿੱਚ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਸਵੇਰੇ 10 ਵਜੇ ਵੋਟਿੰਗ ਸ਼ੁਰੂ ਹੋ ਗਈ। ਵਿਕਰਮਸਿੰਘੇ (73) ਨੂੰ 225 ਮੈਂਬਰੀ ਸਦਨ ਵਿੱਚ 134 ਮੈਂਬਰਾਂ ਦੀ ਵੋਟ ਮਿਲੀ। 

ਪੜ੍ਹੋ ਇਹ ਅਹਿਮ ਖ਼ਬਰ-ਪਰਵੇਜ਼ ਇਲਾਹੀ ਨੇ ਰਾਣਾ, ਹਮਜ਼ਾ, ਮਰੀਅਮ ਔਰੰਗਜ਼ੇਬ ਖ਼ਿਲਾਫ਼ ਦਾਇਰ ਕੀਤੀ ਮਾਣਹਾਨੀ ਪਟੀਸ਼ਨ

ਦੇਸ਼ ਦੇ ਹੁਣ ਤੱਕ ਦੇ ਸਭ ਤੋਂ ਖਰਾਬ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਸਰਕਾਰ ਦੀ ਅਸਫਲਤਾ ਤੋਂ ਬਾਅਦ, ਲੋਕ ਸੜਕਾਂ 'ਤੇ ਉਤਰ ਆਏ ਅਤੇ ਰਾਜਨੀਤਿਕ ਉਥਲ-ਪੁਥਲ ਅਤੇ ਦੇਸ਼ ਵਿੱਚ ਹਫੜਾ-ਦਫੜੀ ਦੇ ਮਾਹੌਲ ਦੇ ਵਿਚਕਾਰ ਗੋਟਾਬਾਯਾ ਰਾਜਪਕਸ਼ੇ ਨੇ ਰਾਸ਼ਟਰਪਤੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਗੁਪਤ ਮਤਦਾਨ ਰਾਹੀਂ ਰਾਸ਼ਟਰਪਤੀ ਦੀ ਚੋਣ ਕਰਵਾਈ ਗਈ। ਮੁਕਾਬਲਾ ਕਾਰਜਵਾਹਕ ਪ੍ਰਧਾਨ ਰਾਨਿਲ ਵਿਕਰਮਸਿੰਘੇ, ਡੱਲਾਸ ਅਲਹਾਪੇਰੁਮਾ ਅਤੇ ਖੱਬੇ ਪੱਖੀ ਜਨਤਾ ਵਿਮੁਕਤੀ ਪੇਰਾਮੁਨਾ (ਜੇਵੀਪੀ) ਨੇਤਾ ਅਨੁਰਾ ਕੁਮਾਰਾ ਦਿਸਾਨਾਇਕ ਵਿਚਕਾਰ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News