ਪਾਕਿਸਤਾਨ ’ਚ ਇਕ 80 ਸਾਲਾ ਔਰਤ ਨਾਲ ਜਬਰ-ਜ਼ਿਨਾਹ, ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ

07/31/2023 6:32:19 PM

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਦੇ ਜ਼ਿਲ੍ਹਾ ਰਹੀਮ ਯਾਰ ਖ਼ਾਨ ਅਧੀਨ ਬਸਤੀ ਦੀਨ ਮੁਹੰਮਦ ’ਚ ਇਕ 80 ਸਾਲਾਂ ਔਰਤ ਨਾਲ ਜਬਰਦਸਤੀ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਪੀੜਤ ਔਰਤ ਫਾਤਿਮਾ ਬੀਬੀ ਵਾਸੀ ਬਸਤੀ ਦੀਨ ਮੁਹੰਮਦ ਦੇ ਮੁੰਡੇ ਆਫਤਾਬ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਪਰਿਵਾਰ ਸਮੇਤ ਮੁਹੱਰਮ ਦੇ ਜਲੂਸ ਵਿਚ ਸ਼ਾਮਲ ਹੋਣ ਦੇ ਲਈ ਗਏ ਹੋਏ ਸੀ।

ਇਹ ਵੀ ਪੜ੍ਹੋ- ਪਤਨੀ ਨੇ ਨਸ਼ੇ 'ਤੇ ਲਾਇਆ ਪਤੀ, ਦੋਵੇਂ ਪੀ ਗਏ 1 ਕਰੋੜ ਦੀ ਹੈਰੋਇਨ, ਕੰਗਾਲ ਹੋਣ 'ਤੇ ਆਈ ਹੋਸ਼ ਤਾਂ...

ਜਦ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਨੇ ਆਪਣੀ ਮਾਂ ਫਾਤਿਮਾ ਦੇ ਚਿਲਾਉਣ ਦੀ ਆਵਾਜ਼ ਸੁਣਾਈ ਦਿੱਤੀ। ਜਦ ਅਸੀਂ ਕਮਰੇ ’ਚ ਪਹੁੰਚੇ ਤਾਂ ਸਾਡੀ ਗੁਆਂਢੀ ਕਰਤਾਰ ਹਮੀਦ (27) ਕਮਰੇ ਤੋਂ ਭੱਜਣ ’ਚ ਸਫ਼ਲ ਹੋ ਗਿਆ। ਆਪਣੀ ਮਾਂ ਦੀ ਹਾਲਤ ਵੇਖ ਕੇ ਉਸ ਨੂੰ ਹਸਪਤਾਲ ਵਿਚ ਲਿਜਾਇਆ ਗਿਆ। ਪੁਲਸ ਨੇ ਇਸ ਸਬੰਧੀ ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਦੀ ਤਾਲਾਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਬਟਾਲਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸੁਪਰਡੈਂਟ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan