ਲਹਿੰਦੇ ਪੰਜਾਬ 'ਚ ਤੇਜ਼ੀ ਨਾਲ ਵੱਧ ਰਹੇ ਜ਼ਬਰ-ਜ਼ਿਨਾਹ ਦੇ ਮਾਮਲੇ, ਅੰਕੜਾ ਜਾਣ ਹੋਵੋਗੇ ਹੈਰਾਨ
Monday, Oct 05, 2026 - 02:20 PM (IST)
ਗੁਰਦਾਸਪੁਰ, ਲਾਹੌਰ (ਵਿਨੋਦ) : ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਬਲਾਤਕਾਰ ਅਤੇ ਸਮੂਹਿਕ ਬਲਾਤਕਾਰ ਦੇ ਮਾਮਲਿਆਂ ਵਿੱਚ ਕਾਫੀ ਵਾਧਾ ਹੋਇਆ ਹੈ, ਜਿਸ ਨੇ ਨਿਵਾਸੀਆਂ ਲਈ ਚਿੰਤਾ ਪੈਦਾ ਕਰ ਦਿੱਤੀ ਹੈ।
ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਇਸ ਸਾਲ ਜਨਵਰੀ ਤੋਂ ਅਗਸਤ ਤੱਕ ਲਾਹੌਰ ਵਿੱਚ 498 ਬਲਾਤਕਾਰ ਦੇ ਮਾਮਲੇ ਦਰਜ ਕੀਤੇ ਗਏ, ਜਦੋਂ ਕਿ 2025 ਵਿੱਚ ਇਹ ਗਿਣਤੀ 413 ਸੀ। ਇਸੇ ਤਰ੍ਹਾਂ ਸਮੂਹਿਕ ਬਲਾਤਕਾਰ ਦੇ ਮਾਮਲਿਆਂ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ। ਇਸ ਸਾਲ ਦੇ ਪਹਿਲੇ ਅੱਠ ਮਹੀਨਿਆਂ ਵਿੱਚ 36 ਮਾਮਲੇ ਦਰਜ ਕੀਤੇ ਗਏ, ਜਦੋਂ ਕਿ ਪਿਛਲੇ ਸਾਲ ਇਹ ਗਿਣਤੀ 26 ਸੀ।
ਜਦੋਂ ਕਿ ਗੈਰ-ਸਰਕਾਰੀ ਸੂਤਰਾਂ ਦਾ ਦਾਅਵਾ ਹੈ ਕਿ ਸੱਚਾਈ ਇਹ ਹੈ ਕਿ ਇਸ ਸਾਲ ਬਲਾਤਕਾਰ ਦੇ ਮਾਮਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਲੋਕ ਸ਼ਰਮ ਜਾਂ ਅਪਰਾਧੀਆਂ ਦੇ ਡਰ ਕਾਰਨ ਪੁਲਸ ਨੂੰ ਰਿਪੋਰਟ ਨਹੀਂ ਕਰਦੇ ਹਨ। ਜ਼ਿਆਦਾਤਰ ਮਾਮਲਿਆਂ ਵਿੱਚ ਪੁਲਸ ਰਾਜਨੀਤਿਕ ਦਬਾਅ ਕਾਰਨ ਕੇਸ ਦਰਜ ਨਹੀਂ ਕਰਦੀ ਹੈ।
