ਅਮਰੀਕਾ ''ਚ ਰੈਪਰ ਚਾਰਲਸ ਜੋਨਸ ਦਾ ਗੋਲੀ ਮਾਰ ਕੇ ਕਤਲ
Monday, Jun 24, 2024 - 02:37 PM (IST)
ਵਾਸ਼ਿੰਗਟਨ (ਵਾਰਤਾ)- ਅਮਰੀਕਾ ਦੇ ਰੈਪਰ ਚਾਰਲਸ ਜੋਨਸ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਜੋਨਸ ਦੇ ਵਕੀਲ ਨੇ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਰੈਪਰ ਦਾ 26ਵੇਂ ਜਨਮ ਦਿਨ ਦੇ 2 ਦਿਨ ਬਾਅਦ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਐੱਨ.ਬੀ.ਸੀ. ਨਿਊਜ਼ ਦੀ ਰਿਪੋਰਟ ਅਨੁਸਾਰ ਪੁਲਸ ਨੂੰ ਟਾਮਪਾ ਸ਼ਹਿਰ ਦੇ ਇਕ ਹੋਟਲ 'ਚ ਐਤਵਾਰ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ।
ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚਣ 'ਤੇ ਉਨ੍ਹਾਂ ਨੂੰ ਪਾਰਕਿੰਗ 'ਚ ਗੋਲੀਆਂ ਲੱਗੀਆਂ 2 ਗੱਡੀਆਂ ਮਿਲੀਆਂ। ਪੁਲਸ ਅਨੁਸਾਰ ਗੋਲੀਬਾਰੀ 'ਚ ਜੋਨਸ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਪੁਲਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e