ਰਸ਼ਪਾਲ ਸਿੰਘ ਸਮਰਾ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦਰਬਾਰ ਦੇ ਤੀਸਰੀ ਵਾਰ ਬਣੇ ਪ੍ਰਧਾਨ

1/18/2021 1:53:31 PM

ਰੋਮ (ਕੈਂਥ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਣੀ ਨਾਲ ਸੰਗਤ ਨੂੰ ਜੋੜਦੇ ਆ ਰਹੇ ਇਟਲੀ ਦੀ ਰਾਜਧਾਨੀ ਰੋਮ ਵਿੱਚ ਬਣੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਦੀ 14 ਮੈਂਬਰੀ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਿਚ ਨਵੇਂ ਮੈਂਬਰ ਪਰਮਜੀਤ ਸਿੰਘ, ਬੱਗਾ ਸਿੰਘ, ਪਰਦੀਪ ਸਿੰਘ, ਜਗਦੀਪ ਸਿੰਘ, ਸਤਨਾਮ ਸਿੰਘ ਸਣੇ ਬਾਕੀ ਪੁਰਾਣੀ ਕਮੇਟੀ ਦੇ 14 ਮੈਂਬਰ ਨਿਯੁਕਤ ਕੀਤੇ ਗਏ, ਜਿਸ ਵਿੱਚ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦਰਬਾਰ ਦੇ ਪਿਛਲੇ ਪ੍ਰਧਾਨ ਰਸ਼ਪਾਲ ਸਿੰਘ ਸਮਰਾ ਨੂੰ ਤੀਸਰੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਕਮੇਟੀ 4 ਸਾਲਾਂ ਲਈ ਨਿਯੁਕਤ ਕੀਤੀ ਗਈ ਹੈ ਜੋ ਕਿ ਹਰ ਸਾਲ ਪ੍ਰਧਾਨ ਦੀ ਚੋਣ ਕਰਿਆ ਕਰੇਗੀ। ਇਸ ਮੌਕੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕੀ ਕਮੇਟੀ ਨੇ ਪ੍ਰਧਾਨ ਰਸ਼ਪਾਲ ਸਿੰਘ ਸਮਰਾ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਰਸ਼ਪਾਲ ਸਿੰਘ ਸਮਰਾ ਨੇ ਕਿਹਾ ਕਿ ਅੱਗੇ ਵੀ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor Vandana