ਕੈਨੇਡਾ 'ਚ ਘਰ 'ਚੋਂ ਮਿਲੀਆਂ 4 ਲੋਕਾਂ ਦੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ

03/26/2024 12:51:37 PM

ਸਸਕੈਚਵਨ- ਕੈਨੇਡੀਅਨ ਸੂਬੇ ਸਸਕੈਚਵਨ ਵਿੱਚ ਇੱਕ ਘਰ ਵਿੱਚੋਂ 4 ਲੋਕਾਂ ਦੀਆਂ ਲਾਸ਼ਾਂ ਮਿਲਣ ਮਗਰੋਂ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਸਸਕੈਚਵਨ ਆਰ.ਸੀ.ਐੱਮ.ਪੀ. ਮੇਜਰ ਕ੍ਰਾਈਮ ਯੂਨਿਟ 4 ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਅਮਰੀਕਾ ਦੇ ਇਸ ਸੂਬੇ 'ਚ ਹੁਣ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ

PunjabKesari

ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (RCMP) ਨੂੰ ਐਤਵਾਰ ਸ਼ਾਮ ਲਗਭਗ 6 ਵਜੇ ਰੇਜੀਨਾ ਦੇ ਪੂਰਬ ਵਿਚ ਨਿਊਡਾਰਫ ਨੇੜੇ ਸਥਿਤ ਇਕ ਘਰ ਵਿਚ ਸਿਹਤ ਸਬੰਧੀ ਜਾਂਚ ਕਰਨ ਲਈ ਬੇਨਤੀ ਮਿਲੀ। ਇਸ ਮਗਰੋਂ ਜਦੋਂ ਅਧਿਕਾਰੀ ਮੌਕੇ 'ਤੇ ਪੁੱਜੇ ਤਾਂ ਉਨ੍ਹਾਂ ਨੂੰ ਘਰ ਅੰਦਰੋਂ 4 ਬਾਲਗਾਂ ਦੀਆਂ ਲਾਸ਼ਾਂ ਮਿਲੀਆਂ। ਮੌਤਾਂ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਬ੍ਰਾਜ਼ੀਲ 'ਚ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 27

ਪੁਲਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਜਨਤਕ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਸੁਰੱਖਿਆ ਖਤਰੇ ਦੀ ਪਛਾਣ ਕੀਤੀ ਜਾਂਦੀ ਹੈ, ਤਾਂ ਜਨਤਾ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪਾਕਿਸਤਾਨ: ਅਦਾਲਤ ਨੇ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ 4 ਅਪ੍ਰੈਲ ਨੂੰ ਪੇਸ਼ ਕਰਨ ਦਾ ਦਿੱਤਾ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


cherry

Content Editor

Related News