ਜੰਗ ਰੋਕਣ ਦੀ ਤਿਆਰੀ ! ਦੋਵਾਂ ਦੇਸ਼ਾਂ ਵਿਚਾਲੇ ਸਿੱਧੀ ਗੱਲਬਾਤ ਲਈ ਤਿਆਰ ਹੋਇਆ ਫਰਾਂਸ
Sunday, Mar 15, 2026 - 09:47 AM (IST)
ਇੰਟਰਨੈਸ਼ਨਲ ਡੈਸਕ- ਇਕ ਪਾਸੇ ਇਜ਼ਰਾਈਲ ਅਮਰੀਕਾ ਨਾਲ ਮਿਲ ਕੇ ਇਰਾਨ ਖ਼ਿਲਾਫ਼ ਵੱਡੇ ਪੱਧਰ 'ਤੇ ਜੰਗ ਲੜ ਰਿਹਾ ਹੈ, ਉੱਥੇ ਹੀ ਇਜ਼ਰਾਈਲ ਲਿਬਨਾਨ 'ਤੇ ਵੀ ਤਾਬੜਤੋੜ ਹਮਲੇ ਕਰ ਰਿਹਾ ਹੈ, ਜਿਸ ਕਾਰਨ ਇਹ ਜੰਗ ਵੀ ਦਿਨੋ-ਦਿਨ ਘਾਤਕ ਰੂਪ ਧਾਰਨ ਕਰਦੀ ਜਾ ਰਹੀ ਹੈ।
ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਲਿਬਨਾਨ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਸੰਸਦ ਦੇ ਸਪੀਕਰ ਨਾਲ ਗੱਲ ਕੀਤੀ ਹੈ ਅਤੇ ਦੇਸ਼ ਨੂੰ ਅਰਾਜਕਤਾ ਵਿਚ ਡੁੱਬਣ ਤੋਂ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਿਜ਼ਬੁੱਲਾ ਨੂੰ ਤੁਰੰਤ ‘ਆਪਣੀ ਹਮਲਾਵਰਤਾ’ ’ਤੇ ਰੋਕ ਲਾਉਣੀ ਚਾਹੀਦੀ ਹੈ ਜਦਕਿ ਇਜ਼ਰਾਈਲ ਨੂੰ ਵੱਡੇ ਪੱਧਰ ’ਤੇ ਆਪਣੇ ਹਵਾਈ ਹਮਲਿਆਂ ਨੂੰ ਰੋਕਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਜੰਗਬੰਦੀ ਲਈ ਰਾਜ਼ੀ ਹੋਇਆ ਇਰਾਨ ! ਰਾਸ਼ਟਰਪਤੀ ਨੇ ਦੱਸਿਆ 'ਰਾਹ'
ਮੈਕਰੋਂ ਅਨੁਸਾਰ ਲਿਬਨਾਨੀ ਨੇਤਾਵਾਂ ਨੇ ਕਿਹਾ ਹੈ ਕਿ ਉਹ ਇਜ਼ਰਾਈਲ ਨਾਲ ਸਿੱਧੀ ਗੱਲਬਾਤ ਕਰਨ ਲਈ ਤਿਆਰ ਹਨ। ਇਸ ਮੌਕੇ ਦਾ ਫਾਇਦਾ ਉਠਾਉਣਾ ਚਾਹੀਦਾ ਹੈ ਤਾਂ ਜੋ ਉਹ ਜੰਗਬੰਦੀ ਤੱਕ ਪਹੁੰਚਣ ਲਈ ਗੱਲਬਾਤ ਸ਼ੁਰੂ ਕਰ ਸਕਣ, ਇਕ ਸਥਾਈ ਹੱਲ ਲੱਭ ਸਕਣ ਅਤੇ ਲਿਬਨਾਨ ਦੀ ਪ੍ਰਭੂਸੱਤਾ ਦੇ ਸਮਰਥਨ ਵਿਚ ਲਿਬਨਾਨੀ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਦਾ ਮੌਕਾ ਦੇ ਸਕਣ।
ਲਿਬਨਾਨ ਦੇ ਰਾਸ਼ਟਰਪਤੀ ਜੋਸੇਫ ਔਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਇਜ਼ਰਾਈਲ ਨਾਲ ਗੱਲਬਾਤ ਕਰਨ ਦੀ ਪਹਿਲ ਕੀਤੀ ਸੀ ਪਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਲਿਬਨਾਨ ਤੇ ਇਜ਼ਰਾਈਲ 1948 ਤੋਂ ਹੀ ਜੰਗ ਦੀ ਸਥਿਤੀ ਵਿਚ ਹਨ ਤੇ ਦੋਵਾਂ ਵਿਚਾਲੇ ਰੁਕ-ਰੁਕ ਕੇ ਹਮਲੇ ਚੱਲਦੇ ਰਹਿੰਦੇ ਹਨ, ਜਿਸ ਕਾਰਨ ਹੁਣ ਤੱਕ ਹਜ਼ਾਰਾਂ ਲੋਕ ਜਾਨ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ- 'ਛੇਤੀ ਖ਼ਾਲੀ ਕਰ ਦਿਓ ਦੁਬਈ ਦੇ ਇਹ ਇਲਾਕੇ..!', ਜੰਗ ਵਿਚਾਲੇ ਇਰਾਨ ਨੇ ਦੇ'ਤੀ ਵੱਡੇ ਹਮਲੇ ਦੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
