ਪਾਕਿਸਤਾਨ ਦੀ ਆਰਥਿਕ ਹਾਲਤ ਸੁਧਾਰਨ ਲਈ ਸਮਰਥਨ ਕਰਨ ਲਈ ਤਿਆਰ IMF

Friday, Apr 19, 2024 - 11:03 AM (IST)

ਵਾਸ਼ਿੰਗਟਨ (ਭਾਸ਼ਾ)- ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐੱਮ. ਐੱਫ.) ਨਕਦੀ ਦੀ ਤੰਗੀ ਨਾਲ ਜੂਝ ਰਹੇ ਪਾਕਿਸਤਾਨ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਅਤੇ ਸਥਿਰ ਕਰਨ ਵਿਚ ਮਦਦ ਕਰਨ ਲਈ ਵੱਡੇ ਸੁਧਾਰਾਂ ਵਿਚ ਸਮਰਥਨ ਕਰਨ ਲਈ ਤਿਆਰ ਹੈ। ਆਈ.ਐੱਮ.ਐੱਫ. ਵਿਚ ਪੱਛਮੀ ਏਸ਼ੀਆ ਅਤੇ ਮੱਧ ਏਸ਼ੀਆ ਵਿਭਾਗ ਦੇ ਨਿਰਦੇਸ਼ਕ ਜੇਹਾਦ ਅਜ਼ੋਰ ਨੇ ਆਈ.ਐੱਮ.ਐੱਫ. ਅਤੇ ਵਿਸ਼ਵ ਬੈਂਕ ਦੀ ਮੀਟਿੰਗ ਦੇ ਮੌਕੇ ਪੱਤਰਕਾਰਾਂ ਨੂੰ ਕਿਹਾ ਕਿ ਕੁਝ ਮੁੱਖ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਮਦਦ ਕਰਨ ਲਈ ਇੱਕ ਨਵੇਂ ਪ੍ਰੋਗਰਾਮ ਵਿੱਚ ਦਿਲਚਸਪੀ ਦਿਖਾਈ ਗਈ ਹੈ। 10 ਮਹੀਨੇ ਪਹਿਲਾਂ ਸ਼ੁਰੂ ਕੀਤੇ ਗਏ ਮੌਜੂਦਾ ਪ੍ਰੋਗਰਾਮ ਦੇ ਆਧਾਰ 'ਤੇ ਪਾਕਿਸਤਾਨ ਨੇ ਆਰਥਿਕ ਸਥਿਰਤਾ ਦੇ ਮਾਮਲੇ 'ਚ ਕਈ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ ਹਨ।

ਇਹ ਵੀ ਪੜ੍ਹੋ: ਭਾਰੀ ਮੀਂਹ ਤੇ ਤੂਫ਼ਾਨ ਦਰਮਿਆਨ ਦੁਬਈ ਦਾ ਆਸਮਾਨ ਹੋਇਆ 'ਹਰਾ', ਵੇਖੋ ਵੀਡੀਓ

IMF ਅਧਿਕਾਰੀ ਨੇ ਉਮੀਦ ਪ੍ਰਗਟਾਈ ਕਿ ਪਿਛਲੀ ਸਮੀਖਿਆ ਸਫ਼ਲ ਰਹੀ ਸੀ ਅਤੇ ਇਸ ਨੂੰ ਬੋਰਡ ਆਫ਼ ਡਾਇਰੈਕਟਰਜ਼ ਦੇ ਸਾਹਮਣੇ ਰੱਖਿਆ ਜਾਵੇਗਾ। ਇਸ ਨਾਲ ਉਹ ਪ੍ਰੋਗਰਾਮ ਖ਼ਤਮ ਹੋ ਜਾਵੇਗਾ ਜਿਸ ਨੇ ਪਾਕਿਸਤਾਨ ਨੂੰ ਆਰਥਿਕ ਅਸੰਤੁਲਨ ਨੂੰ ਦੂਰ ਕਰਨ ਅਤੇ ਉਸ ਦੀ ਆਰਥਿਕ ਸਥਿਰਤਾ ਬਣਾਈ ਰੱਖਣ ਵਿੱਚ ਮਦਦ ਕੀਤੀ ਸੀ। ਅਜ਼ੋਰ ਨੇ ਕਿਹਾ, “ਉਨ੍ਹਾਂ ਉਪਾਵਾਂ ਨੇ ਪਾਕਿਸਤਾਨ ਨੂੰ ਆਪਣਾ ਭੰਡਾਰ ਵਧਾਉਣ ਦੀ ਆਗਿਆ ਦਿੱਤੀ। ਮੌਜੂਦਾ ਸਮੇਂ ਵਿੱਚ ਅਧਿਕਾਰੀਆਂ ਨੇ ਪਾਕਿਸਤਾਨ ਨੂੰ ਕੁਝ ਪ੍ਰਮੁੱਖ ਚੁਣੌਤੀਆਂ ਨਾਲ ਨਜਿੱਠਣ ਵਿੱਚ ਮਦਦ ਕਰਨ ਲਈ ਇੱਕ ਨਵੇਂ ਪ੍ਰੋਗਰਾਮ ਵਿੱਚ ਦਿਲਚਸਪੀ ਦਿਖਾਈ ਹੈ।"

ਇਹ ਵੀ ਪੜ੍ਹੋ: ਦੁਬਈ 'ਚ ਕੌਂਸਲੇਟ ਜਨਰਲ ਨੇ ਮੋਹਲੇਧਾਰ ਮੀਂਹ ਤੋਂ ਪ੍ਰਭਾਵਿਤ ਭਾਰਤੀਆਂ ਲਈ ਜਾਰੀ ਕੀਤਾ 'ਹੈਲਪਲਾਈਨ ਨੰਬਰ'

ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਹੈ ਵਿਆਪਕ ਆਰਥਿਕ ਸਥਿਰਤਾ ਨੂੰ ਬਣਾਈ ਰੱਖਣਾ। ਇਸ ਦੇ ਲਈ ਬਜਟ ਘਾਟੇ ਦੇ ਪੱਧਰ ਨੂੰ ਘੱਟ ਕਰਨ ਅਤੇ ਮਾਲੀਆ ਸਥਿਤੀ ਵਿੱਚ ਸੁਧਾਰ ਕਰਕੇ ਵਿੱਤੀ ਸਥਿਤੀ ਨੂੰ ਮਜ਼ਬੂਤ ​​ਕਰਨ ਲਈ ਵਿੱਤੀ ਪੱਖ 'ਤੇ ਲਗਾਤਾਰ ਕੰਮ ਕਰਨ ਦੀ ਲੋੜ ਹੋਵੇਗੀ, ਜੋ ਕਿ ਅਤੀਤ ਵਿੱਚ ਮੁੱਖ ਚੁਣੌਤੀਆਂ ਵਿੱਚੋਂ ਇੱਕ ਸੀ। ਮਾਲੀਆ ਵਧਣ ਨਾਲ ਨਾ ਸਿਰਫ਼ ਸਰਕਾਰ ਨੂੰ ਕਰਜ਼ੇ ਦੀ ਸਥਿਤੀ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ, ਸਗੋਂ ਵਾਧੂ ਸਮਾਜਿਕ ਸਹਾਇਤਾ ਪ੍ਰਦਾਨ ਕਰਨ ਦੀ ਵੀ ਗੁੰਜਾਇਸ਼ ਹੋਵੇਗੀ। ਦੂਜਾ ਟੀਚਾ ਊਰਜਾ ਖੇਤਰ ਵਿੱਚ ਸੁਧਾਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕਾਫ਼ੀ ਸਮੇਂ ਤੋਂ ਤਰਜੀਹ ਬਣੀ ਹੋਈ ਹੈ ਅਤੇ ਅਜੇ ਵੀ ਪਾਕਿਸਤਾਨ ਲਈ ਇੱਕ ਮਹੱਤਵਪੂਰਨ ਪਹਿਲੂ ਹੈ ਜਿਸ ਵਿੱਚ ਸੁਧਾਰ ਦੀ ਲੋੜ ਹੈ। ਪਾਕਿਸਤਾਨ ਦੇ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਇਸ ਸਮੇਂ ਆਈ.ਐੱਮ.ਐੱਫ. ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਦੀ ਰਾਜਧਾਨੀ ਵਿੱਚ ਹਨ। ਪਾਕਿਸਤਾਨ ਗੰਭੀਰ ਆਰਥਿਕ ਅਤੇ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।

ਇਹ ਵੀ ਪੜ੍ਹੋ: ਅਣਖ ਦੀ ਖ਼ਾਤਰ ਮਾਂ ਨੇ ਰਿਸ਼ਤੇਦਾਰਾਂ ਨਾਲ ਮਿਲ ਮਾਰੀ ਧੀ, ਚੁੱਪ-ਚੁਪੀਤੇ ਦਫ਼ਨਾਈ ਲਾਸ਼, ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News