ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ''ਤੇ ਢੇਰ ! ਅਫਗਾਨਿਸਤਾਨ ਦਾ ਵੱਡਾ ਦਾਅਵਾ
Wednesday, Sep 30, 2026 - 05:49 PM (IST)
ਕਾਬੁਲ (ਏਪੀ): ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਦਾ ਕਹਿਣਾ ਹੈ ਕਿ ਉਸ ਦੀ ਫੌਜ ਨੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਦੇਸ਼ ਵਿਚ ਦਾਖਲ ਹੋਣ ਵਾਲੇ 40 ਤੋਂ ਵੱਧ ਲੜਾਕਿਆਂ (ਜਿਨ੍ਹਾਂ ਨੂੰ ਉਨ੍ਹਾਂ ਨੇ ਬਾਗੀ ਕਰਾਰ ਦਿੱਤਾ) ਨੂੰ ਮਾਰ ਮੁਕਾਇਆ ਹੈ ਅਤੇ ਨਾਲ ਹੀ ਤਣਾਅਪੂਰਨ ਸਰਹੱਦ 'ਤੇ ਪਿਛਲੇ ਤਿੰਨ ਦਿਨਾਂ ਦੌਰਾਨ ਲਗਾਤਾਰ ਹੋਈਆਂ ਝੜਪਾਂ ਦੌਰਾਨ ਦਰਜਨਾਂ ਹੋਰਾਂ ਨੂੰ ਕਾਬੂ ਕੀਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ
ਮੰਗਲਵਾਰ ਦੇਰ ਰਾਤ ਜਾਰੀ ਇੱਕ ਬਿਆਨ ਵਿੱਚ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਬਾਗੀਆਂ ਵਿੱਚ 'ਇਸਲਾਮਿਕ ਸਟੇਟ' ਸਮੂਹ ਦੇ ਮੈਂਬਰ ਵੀ ਸ਼ਾਮਲ ਸਨ। ਮੰਤਰਾਲੇ ਨੇ ਦੱਸਿਆ ਕਿ ਐਤਵਾਰ ਤੋਂ ਮੰਗਲਵਾਰ ਦਰਮਿਆਨ ਉੱਤਰ-ਪੂਰਬੀ ਸੂਬੇ ਨੂਰੀਸਤਾਨ ਦੇ ਕਾਮਦੇਸ਼ ਜ਼ਿਲ੍ਹੇ ਵਿੱਚ 41 ਬਾਗੀਆਂ ਨੂੰ ਮਾਰਿਆ ਗਿਆ ਅਤੇ 62 ਹੋਰਾਂ ਨੂੰ ਫੜਿਆ ਗਿਆ।ਰੱਖਿਆ ਮੰਤਰਾਲੇ ਨੇ ਕਿਹਾ ਕਿ ਇਹ ਲੜਾਕੇ ਪਾਕਿਸਤਾਨ ਦੀ "ਮਦਦ" ਨਾਲ ਅਫਗਾਨਿਸਤਾਨ ਵਿੱਚ ਦਾਖਲ ਹੋਏ ਸਨ। ਪਾਕਿਸਤਾਨ ਵੱਲੋਂ ਇਸ 'ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ, ਪਰ ਉਸਦੇ ਸੂਚਨਾ ਮੰਤਰਾਲੇ ਨੇ ਅਤੀਤ ਵਿੱਚ ਅਜਿਹੇ ਦਾਅਵਿਆਂ ਨੂੰ ਰੱਦ ਕੀਤਾ ਹੈ। ਹਾਲ ਹੀ ਦੇ ਹਫ਼ਤਿਆਂ ਵਿੱਚ ਦੋਵਾਂ ਧਿਰਾਂ ਨੇ ਦੂਜੇ ਪਾਸੇ ਦੇ ਲੜਾਕਿਆਂ ਨੂੰ ਮਾਰਨ ਦੇ ਦਾਅਵੇ ਕੀਤੇ ਹਨ। ਇਨ੍ਹਾਂ ਦਾਅਵਿਆਂ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਜਾ ਸਕੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
