ਦੱਖਣੀ ਅਫਰੀਕਾ ''ਚ ਕੋਰੋਨਾ ਦੇ ਰਿਕਾਰਡ 5,352 ਨਵੇਂ ਮਾਮਲੇ ਆਏ ਸਾਹਮਣੇ
Saturday, Dec 04, 2021 - 09:50 PM (IST)
ਸਿਓਲ-ਦੱਖਣੀ ਕੋਰੀਆ 'ਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ ਰਿਕਾਰਡ 5,352 ਨਵੇਂ ਮਾਮਲੇ ਸਾਹਮਣੇ ਆਏ ਅਤੇ 70 ਲੋਕਾਂ ਦੀ ਮੌਤ ਹੋ ਗਈ। ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਤਿੰਨ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ। ਕੋਰੀਆਈ ਰੋਗ ਨਿਯੰਤਰਣ ਅਤੇ ਰੋਕਥਾਮ ਏਜੰਸੀ ਨੇ ਸ਼ਨੀਵਾਰ ਨੂੰ ਦੱਸਿਆ ਕਿ 5,352 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਹਫ਼ਤੇ ਤੀਸਰੀ ਵਾਰ ਇਨਫੈਕਸ਼ਨ ਦੇ ਨਵੇਂ ਮਾਮਲੇ 5,000 ਤੋਂ ਜ਼ਿਆਦਾ ਆਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 70 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 3,809 ਹੋ ਗਈ।
ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਖ਼ਾਤਿਆਂ ਤੋਂ ਰੋਕ ਨਾ ਹਟਾਈ ਗਈ ਤਾਂ ਉਸ ਦੀ ਆਰਥਿਕ ਸਥਿਤੀ ਹੋਰ ਖਰਾਬ ਹੋ ਸਕਦੀ ਹੈ : ਕੁਰੈਸ਼ੀ
ਉਥੇ, 752 ਮਰੀਜ਼ ਗੰਭੀਰ ਜਾਂ ਨਾਜ਼ੁਕ ਹਾਲਤ 'ਚ ਹਨ ਜੋ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਹਨ। ਦੇਸ਼ 'ਚ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਦੇ ਮਾਮਲਿਆਂ 'ਚ ਵਾਧੇ ਤੋਂ ਬਾਅਦ ਹਸਪਤਾਲ ਮਰੀਜ਼ਾਂ ਨਾਲ ਭਰ ਗਏ ਹਨ। ਉਥੇ, ਓਮੀਕ੍ਰੋਨ ਦੇ ਸਥਾਨਕ ਇਲਾਕਿਆਂ 'ਚ ਕਹਿਰ ਹੋਣ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ ਕਿਉਂਕਿ ਇਸ ਵੇਰੀਐਂਟ ਦੇ ਜ਼ਿਆਦਾ ਇਨਫੈਕਸ਼ਨ ਹੋਣ ਦਾ ਖ਼ਦਸ਼ਾ ਹੈ। ਦੇਸ਼ 'ਚ ਓਮੀਕ੍ਰੋਨ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਵੇਰੀਐਂਟ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 9 ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਓਮੀਕ੍ਰੋਨ ਦੇ ਮਾਮਲੇ ਵਧਣ ਦਾ ਖ਼ਦਸ਼ਾ ਹੈ ਕਿਉਂਕਿ ਇਨ੍ਹਾਂ 'ਚੋਂ ਕੁਝ ਮਰੀਜ਼ 28 ਨਵੰਬਰ ਨੂੰ ਚਰਚ ਗਏ ਸਨ ਜਿਥੇ ਸੈਂਕੜੇ ਲੋਕ ਮੌਜੂਦ ਸਨ।
ਇਹ ਵੀ ਪੜ੍ਹੋ : ਬ੍ਰਿਟੇਨ 'ਚ ਕੋਰੋਨਾ ਦੇ 99 ਫੀਸਦੀ ਮਾਮਲੇ ਡੈਲਟਾ ਵੇਰੀਐਂਟ ਨਾਲ ਸੰਬੰਧਿਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।