ਰੂਸ ''ਚ ਕੋਰੋਨਾਵਾਇਰਸ ਦੇ ਰਿਕਾਰਡ ਮਾਮਲੇ ਆਏ ਸਾਹਮਣੇ
Saturday, May 30, 2020 - 08:25 PM (IST)
ਮਾਸਕੋ - ਰੂਸ ਵਿਚ ਕੋਰੋਨਾਵਾਇਰਸ ਮਹਾਮਾਰੀ ਦੇ ਰਿਕਾਰਡ 9,000 ਮਾਮਲੇ ਸਾਹਮਣੇ ਆਏ ਹਨ, ਜਿਹੜੇ ਕਿ ਬੀਤੇ 2 ਹਫਤਿਆਂ ਵਿਚ ਸਭ ਤੋਂ ਜ਼ਿਆਦਾ ਹਨ। ਰੂਸ ਦੇ ਰਾਸ਼ਟਰੀ ਕੋਰੋਨਾਵਾਇਰਸ ਕਾਰਜ ਬਲ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੇਸ਼ ਵਿਚ ਹੁਣ ਤੱਕ 3,96,575 ਲੋਕ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ, ਜਿਨ੍ਹਾਂ ਵਿਚੋਂ 4,555 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 167,469 ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।
ਰੂਸ ਵਿਚ ਹੋਰ ਦੇਸ਼ਾਂ ਦੀ ਤੁਲਨਾ ਵਿਚ ਮੁਕਾਬਲਤਨ ਘੱਟ ਮੌਤ ਦਰ ਨੇ ਦੇਸ਼ ਅਤੇ ਵਿਦੇਸ਼ ਵਿਚ ਅੰਕੜਿਆਂ ਨੂੰ ਲੈ ਕੇ ਸ਼ੱਕ ਦੇ ਘੇਰੇ ਵਿਚ ਲਿਆ ਦਿੱਤਾ ਹੈ। ਰੂਸ ਦੀ ਉਪ ਪ੍ਰਧਾਨ ਮੰਤਰੀ ਤਾਤਯਾਨਾ ਗੋਲਿਕੋਵਾ ਨੇ ਮਿ੍ਰਤਕਾਂ ਦੀ ਘੱਟ ਗਿਣਤੀ ਨੂੰ ਲੈ ਕੇ ਜਤਾਏ ਰਹੇ ਸ਼ੱਕ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਅੰਕੜਿਆਂ ਵਿਚ ਉਨਾਂ ਮਿ੍ਰਤਕਾਂ ਨੂੰ ਹੀ ਗਿਣਿਆ ਗਿਆ, ਜਿਨ੍ਹਾਂ ਦੀ ਵਾਇਰਸ ਕਾਰਨ ਮੌਤ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚੋਂ ਉਨਾਂ ਮਿ੍ਰਤਕਾਂ ਦੇ ਅੰਕੜੇ ਸ਼ਾਮਲ ਨਹੀਂ ਹਨ ਜੋ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਪਰ ਮੌਤ ਕਿਸੇ ਹੋਰ ਕਾਰਨ ਹੋਈ। ਦੱਸ ਦਈਏ ਕਿ ਇਸ ਤੋਂ ਇਕ ਦਿਨ ਪਹਿਲਾਂ ਕੋਰੋਨਾ ਦੇ 8 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਸਨ ਅਤੇ 174 ਲੋਕਾਂ ਦੀ ਮੌਤ ਹੋ ਗਈ ਸੀ।