ਕੋਰੋਨਾ ਆਫ਼ਤ : ਆਸਟ੍ਰੇਲੀਆ ''ਚ ਲਗਾਤਾਰ ਦੂਜੇ ਦਿਨ ਰਿਕਾਰਡ ਮਾਮਲੇ ਆਏ ਸਾਹਮਣੇ

Thursday, Aug 19, 2021 - 10:58 AM (IST)

ਕੋਰੋਨਾ ਆਫ਼ਤ : ਆਸਟ੍ਰੇਲੀਆ ''ਚ ਲਗਾਤਾਰ ਦੂਜੇ ਦਿਨ ਰਿਕਾਰਡ ਮਾਮਲੇ ਆਏ ਸਾਹਮਣੇ

ਕੈਨਬਰਾ (ਭਾਸ਼ਾ): ਆਸਟ੍ਰੇਲੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੋ ਰਾਜਾਂ ਵਿਚ ਵੀਰਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ। ਨਿਊ ਸਾਊਥ ਵੇਲਜ਼ ਵਿਚ ਪਿਛਲੇ 24 ਘੰਟਿਆਂ ਵਿਚ ਇਨਫੈਕਸ਼ਨ ਦੇ ਰਿਕਾਰਡ 681 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਹਨਾਂ ਵਿਚੋਂ ਜ਼ਿਆਦਾਤਰ ਮਾਮਲੇ ਸਿਡਨੀ ਵਿਚ ਮਿਲੇ ਹਨ। 

ਪੜ੍ਹੋ ਇਹ ਅਹਿਮ ਖਬਰ -ਯੂਕੇ: 12 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਲਈ ਮੋਡਰਨਾ ਕੋਵਿਡ ਵੈਕਸੀਨ ਨੂੰ ਮਿਲੀ ਮਨਜ਼ੂਰੀ 

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਭ ਤੋਂ ਵੱਧ 633 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਦੇ ਇਲਾਵਾ ਨੇੜਲੇ ਵਿਕਟੋਰੀਆ ਰਾਜ ਦੀ ਰਾਜਧਾਨੀ ਮੈਲਬੌਰਨ ਵਿਚ 57 ਨਵੇਂ ਮਾਮਲੇ ਸਾਹਮਣੇ ਆਏ। ਪਿਛਲੇ ਸਾਲ ਸਤੰਬਰ ਦੀ ਸ਼ੁਰੂਆਤ ਵਿਚ ਇਨਫੈਕਸ਼ਨ ਦੀ ਦੂਜੀ ਲਹਿਰ ਦੇ ਆਖਰੀ ਦਿਨਾਂ ਦੇ ਬਾਅਦ ਤੋਂ ਇਹ ਮੈਲਬੌਰਨ ਵਿਚ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਦੀ ਸਭ ਤੋਂ ਵੱਧ ਗਿਣਤੀ ਹੈ। ਮੈਲਬੌਰਨ ਅਤੇ ਪੂਰੇ ਨਿਊ ਸਾਊਥ ਵੇਲਜ਼ ਰਾਜ ਵਿਚ ਤਾਲਾਬੰਦੀ ਲਾਗੂ ਹੈ ਤਾਂ ਜੋ ਇਨਫੈਕਸ਼ਨ ਨੂੰ ਕਾਬੂ ਕੀਤਾ ਜਾ ਸਕੇ। ਮੈਲਬੌਰਨ ਵਿਚ 6ਵੀਂ ਤਾਲਾਬੰਦੀ ਲਗਾਈ ਗਈ ਹੈ। ਇੱਥੇ ਦੱਸ ਦਈਏ ਕਿ ਆਸਟ੍ਰੇਲੀਆ ਭਰ ਵਿਚ ਹੁਣ ਤੱਕ 41,521 ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ  972 ਲੋਕਾਂ ਦੀ ਮੌਤ ਹੋਈ ਹੈ।

ਨੋਟ- ਆਸਟ੍ਰੇਲੀਆ 'ਚ ਕੋਰੋਨਾ ਕਾਰਨ ਵਿਗੜਦੇ ਹਾਲਾਤ 'ਤੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News