ਸੇਵਾਮੁਕਤ ਕਰਮਚਾਰੀਆਂ ਤੇ ਹਥਿਆਰਬੰਦ ਬਲਾਂ ਦੇ ਕਰਮਚਾਰੀਆਂ ਦੇ ਪੈਨਸ਼ਨ ਲਾਭਾਂ 'ਚ ਕਟੌਤੀ
Thursday, Jan 02, 2025 - 01:22 PM (IST)
ਇਸਲਾਮਾਬਾਦ (ਏਜੰਸੀ)- ਵਧਦੇ ਪੈਨਸ਼ਨ ਬਿੱਲ ਨੂੰ ਘਟਾਉਣ ਲਈ ਸੇਵਾਮੁਕਤ ਕਰਮਚਾਰੀਆਂ ਅਤੇ ਹਥਿਆਰਬੰਦ ਬਲਾਂ ਦੇ ਕਰਮਚਾਰੀਆਂ ਦੇ ਪੈਨਸ਼ਨ ਲਾਭਾਂ ਵਿਚ ਪਾਕਿਸਤਾਨ ਸਰਕਾਰ ਨੇ ਭਾਰੀ ਕਟੌਤੀ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਅਖਬਾਰ ‘ਐਕਸਪ੍ਰੈਸ ਟ੍ਰਿਬਿਊਨ’ ਦੀ ਇਕ ਖ਼ਬਰ ਅਨੁਸਾਰ ਵਿੱਤ ਮੰਤਰਾਲਾ ਨੇ ਬੁੱਧਵਾਰ ਨੂੰ ਇੱਕ ਤੋਂ ਵੱਧ ਪੈਨਸ਼ਨਾਂ ਨੂੰ ਬੰਦ ਕਰਨ ਸਬੰਧੀ ਤਿੰਨ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ, ਜਿਸ ਵਿੱਚ ਪਹਿਲੀ ਵਾਰ ਮਿਲਣ ਵਾਲੀ ਪੈਨਸ਼ਨ ਵਿੱਚ ਕਟੌਤੀ ਕੀਤੀ ਗਈ ਅਤੇ ਭਵਿੱਖ ਵਿੱਚ ਪੈਨਸ਼ਨ ਵਿੱਚ ਵਾਧਾ ਤੈਅ ਕਰਨ ਵਾਲੇ ਆਧਾਰ ਵਿਤ ਵੀ ਬਦਲਾਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 24 ਘੰਟਿਆਂ 'ਚ 3 ਹਮਲਿਆਂ ਨਾਲ ਦਹਿਲਿਆ ਅਮਰੀਕਾ, ਹੁਣ ਨਿਊਯਾਰਕ ਦੇ ਨਾਈਟ ਕਲੱਬ 'ਚ ਗੋਲੀਬਾਰੀ
ਖ਼ਬਰ ਵਿੱਚ ਕਿਹਾ ਗਿਆ ਹੈ ਕਿ ਕਰਜ਼ਾ ਚੁਕਾਉਣ, ਰੱਖਿਆ ਅਤੇ ਵਿਕਾਸ ਤੋਂ ਬਾਅਦ ਬਜਟ ਵਿੱਚ ਚੌਥਾ ਸਭ ਤੋਂ ਵੱਡਾ ਖਰਚ ਹੈ ਪੈਨਸ਼ਨ। ਵਿੱਤ ਮੰਤਰਾਲਾ ਦੇ ਨੋਟੀਫਿਕੇਸ਼ਨ ਅਨੁਸਾਰ ਤਨਖ਼ਾਹ ਅਤੇ ਪੈਨਸ਼ਨ ਕਮਿਸ਼ਨ 2020 ਦੀਆਂ ਸਿਫ਼ਾਰਸ਼ਾਂ 'ਤੇ , "ਇਹ ਫੈਸਲਾ ਕੀਤਾ ਗਿਆ ਹੈ ਕਿ ਹੁਣ ਤੋਂ ਅਜਿਹੀ ਸਥਿਤੀ ਵਿੱਚ ਜਿੱਥੇ ਕੋਈ ਇੱਕ ਵਿਅਕਤੀ ਇੱਕ ਤੋਂ ਵੱਧ ਪੈਨਸ਼ਨਾਂ ਦਾ ਹੱਕਦਾਰ ਹੈ, ਉਸਨੂੰ ਸਿਰਫ ਇੱਕ ਪੈਨਸ਼ਨ ਲੈਣ ਦੀ ਚੋਣ ਕਰਨ ਲਈ ਅਧਿਕਾਰਤ ਕੀਤਾ ਜਾਵੇਗਾ।'' ਇਹ ਬਦਲਾਅ 1 ਜਨਵਰੀ ਤੋਂ ਲਾਗੂ ਹੋਣਗੇ।
ਇਹ ਵੀ ਪੜ੍ਹੋ: ਹੁਣ ਹੋਮਵਰਕ ਦੀ ਟੈਨਸ਼ਨ ਛੱਡ ਦੇਣ ਬੱਚੇ, ਬਣ ਗਿਆ ਨਵਾਂ ਕਾਨੂੰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8