ਅਫਗਾਨਿਸਤਾਨ ਤੋਂ 400 ਤਾਲੀਬਾਨੀ ਕੈਦੀਆਂ ਦੀ ਰਿਹਾਈ ਸ਼ੁਰੂ
Friday, Aug 14, 2020 - 01:18 PM (IST)
ਕਾਬੁਲ- ਅਫਗਾਨਿਸਤਾਨ ਸਰਕਾਰ ਨੇ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਬਾਕੀ 400 ਤਾਲਿਬਾਨੀ ਕੈਦੀਆਂ ਨੂੰ ਰਿਹਾਅ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਤੱਕ 80 ਕੈਦੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਦਫਤਰ ਨੇ ਸ਼ੁੱਕਰਵਾਰ ਨੂੰ ਆਪਣੇ ਟਵਿੱਟਰ ਪੇਜ 'ਤੇ ਲਿਖਿਆ ਕਿ ਅਫਗਾਨਿਸਤਾਨ ਸਰਕਾਰ ਨੇ ਕੱਲ 400 ਵਿਚੋਂ 80 ਤਾਲਿਬਾਨੀ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ।
ਸਲਾਹਕਾਰ ਲੋਆ ਜਿਰਗਾ ਨੇ ਪ੍ਰਤੱਖ ਵਾਰਤਾ ਅਤੇ ਸਥਾਈ ਅਤੇ ਰਾਸ਼ਟਰ ਵਿਆਪੀ ਯੁੱਧਵਿਰਾਮ ਦੀਆਂ ਕੋਸ਼ਿਸ਼ਾਂ ਨੂੰ ਗਤੀ ਦੇਣ ਲਈ ਉਨ੍ਹਾਂ ਦੀ ਰਿਹਾਈ ਦੀ ਮਨਜ਼ੂਰੀ ਦਿੱਤੀ ਸੀ।