ਇਟਲੀ ਬ੍ਰੇਸ਼ੀਆਂ ਚੋ ਧਾਰਮਿਕ ਸਮਾਗਮਾਂ ਦੀ ਹੋਈ ਆਰੰਭਤਾ

Saturday, Feb 12, 2022 - 01:19 AM (IST)

ਇਟਲੀ ਬ੍ਰੇਸ਼ੀਆਂ ਚੋ ਧਾਰਮਿਕ ਸਮਾਗਮਾਂ ਦੀ ਹੋਈ ਆਰੰਭਤਾ

ਮਿਲਾਨ (ਇਟਲੀ) (ਸਾਬੀ ਚੀਨੀਆ)- ਗੁਰੂਦੁਆਰਾ ਸਾਹਿਬ ਸਿੰਘ ਸਭਾ ਫਲੇਰੋ ਬਰੇਸ਼ੀਆ ਵਿਖੇ ਸਰਬੰਸਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ 20ਵੀਂ ਸਦੀ ਦੇ ਮਹਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। 

ਇਹ ਖ਼ਬਰ ਪੜ੍ਹੋ- IND v WI : ਭਾਰਤ ਨੇ ਵੈਸਟਇੰਡੀਜ਼ ਨੂੰ ਵਨ ਡੇ ਸੀਰੀਜ਼ 'ਚ 3-0 ਨਾਲ ਕੀਤਾ ਕਲੀਨ ਸਵੀਪ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂਦੁਆਰਾ ਸਾਹਿਬ ਫਲੇਰੋ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰੂਦੁਆਰਾ ਸਾਹਿਬ ਵਿਖੇ ਅੱਜ 10 ਫਰਵਰੀ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕਰਵਾਏ ਜਾਣਗੇ। ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਸ਼ਨੀਵਾਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ। ਐਤਵਾਰ ਸਵੇਰ ਨੂੰ ਸ੍ਰੀ ਸੁਖਮਨੀ ਸਾਹਿਬ ਦੇ  ਪਾਠ ਸਾਹਿਬ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਕਵੀਸ਼ਰੀ ਜੱਥਾ ਭਾਈ ਸਤਨਾਮ ਸਿੰਘ ਜੀ ਸਰਹਾਲੀ ਵਾਲੇ ਅਤੇ ਸਾਥੀ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਕਵੀਸ਼ਰੀ ਵਾਰਾਂ ਰਾਹੀਂ ਨਿਹਾਲ ਕਰਨਗੇ। ਸੰਗਤਾਂ ਲਈ ਗੁਰੂ ਦੇ ਲੰਗਰ ਅਟੁੱਟ ਵਰਤਾਏ ਜਾਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਵਧ ਚੜ੍ਹ ਕੇ ਗੁਰਦੁਆਰਾ ਸਾਹਿਬ ਵਿਖੇ ਪੁੱਜੋ ਤੇ ਗੁਰੂ ਘਰ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਇਹ ਖ਼ਬਰ ਪੜ੍ਹੋ-  AUS v SL: ਆਸਟਰੇਲੀਆ ਨੇ ਪਹਿਲੇ ਟੀ20 ਮੈਚ 'ਚ ਸ਼੍ਰੀਲੰਕਾ ਨੂੰ 20 ਦੌੜਾਂ ਨਾਲ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News