ਇਟਲੀ ''ਚ ਗੁਰਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ

Tuesday, Apr 12, 2022 - 03:32 PM (IST)

ਇਟਲੀ ''ਚ ਗੁਰਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ

ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬਰੇਸ਼ੀਆ ਵਿਖੇ ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਅਮਰਦਾਸ ਜੀ, ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 3 ਅਪ੍ਰੈਲ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਇਟਲੀ ਦੇ ਕਾਰੋਬਾਰੀ ਅਤੇ ਸਮਾਜ ਸੇਵੀ ਧਰਮਪਾਲ ਸਿੰਘ ਦੇ ਸਪੁੱਤਰ ਨੇ ਵਧਾਇਆ ਪੰਜਾਬੀ ਭਾਈਚਾਰੇ ਦਾ ਮਾਣ

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਇਸ ਸਮਾਗਮ ਵਿੱਚ ਗੁਰੂ ਘਰ ਦੇ ਕੀਰਤਨੀ ਭਾਈ ਇੰਦਰਜੀਤ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ਆਰੇਸੋ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਨੇ ਆਈਆ ਸੰਗਤਾਂ ਨੂੰ ਜੀ ਆਇਆ ਆਖਿਆ। ਸੰਗਤਾਂ ਦੇ ਸਹਿਯੋਗ ਨਾਲ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਕੁਲਬੀਰ ਸਿੰਘ ਮਿਆਣੀ, ਗੁਰਮੁੱਖ ਸਿੰਘ, ਨਿਸ਼ਾਨ ਸਿੰਘ, ਸੁਲੱਖਣ ਸਿੰਘ, ਸਤਪਾਲ ਸਿੰਘ ਜੱਸ, ਬਿੱਲਾ ਬੋਰਗੋ, ਕੁਲਦੀਪ ਸਿੰਘ, ਸਤਪਾਲ ਸਿੰਘ ,ਸੁਖਵਿੰਦਰ ਸਿੰਘ, ਲਖਵੀਰ ਸਿੰਘ ਅਤੇ ਵਿੱਕੀ ਆਦਿ ਮੌਜੂਦ ਸਨ।


author

Vandana

Content Editor

Related News