ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਧਾਰਮਿਕ ਸਮਾਗਮ

Tuesday, Jun 09, 2026 - 11:24 AM (IST)

ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਧਾਰਮਿਕ ਸਮਾਗਮ

ਇਟਲੀ (ਸਾਬੀ ਚੀਨੀਆ)- ਰਾਜਧਾਨੀ ਰੋਮ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਲੀਦੋ ਦੀ ਪੀਨੀ ਦੀ ਸਮੂਹ ਸਾਧ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਬੜੀ ਸ਼ਰਧਾ, ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਹੀ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਨਾਲ ਭੋਗ ਪਾਏ ਗਏ। ਉਪਰੰਤ ਇੰਗਲੈਂਡ ਤੋਂ ਵਿਸ਼ੇਸ਼ ਤੌਰ 'ਤੇ  ਪਹੁੰਚੇ ਜਾਗੋ ਵਾਲਿਆਂ ਦੇ ਕਵੀਸ਼ਰੀ ਜਥੇ ਵੱਲੋਂ ਹਾਜ਼ਰੀ ਭਰ ਕੇ ਕਵੀਸ਼ਰੀ ਵਾਰਾਂ ਨਾਲ ਜੂਨ ਚੌਰਾਸੀ ਘੱਲੂਘਾਰੇ ਦੇ ਦਿਹਾੜੇ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। 

PunjabKesari

ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਦੂਰੋਂ ਨੇੜਿਓਂ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ ਗਿਆ । ਮਿਸਲ ਮੀਰੀ ਪੀਰੀ ਰੋਮ ਦੇ ਸਮੂਹ ਸੇਵਾਦਾਰਾਂ ਵਲੋਂ ਸ਼ਰਦਾਈ ਦੇ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘ ਗਿਆਨੀ ਦਲਬੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਦੱਸਣਯੋਗ ਹੈ ਕਿ ਇਸ ਸਮਾਗਮ ਦੀਆਂ ਸੇਵਾਵਾਂ ਪਿਛਲੇ ਲੰਮੇ ਸਮੇਂ ਤੋ ਲੀਦੋ ਦੀ ਪੀਨੀ ਦੀਆਂ ਸਮੂਹ ਸਾਧ ਸੰਗਤਾਂ ਵੱਲੋਂ ਨਿਰਵਿਘਨ ਨਿਭਾਈਆਂ ਜਾਂਦੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News