ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ''ਚ ਧਾਰਮਿਕ ਸਮਾਗਮ 25 ਫਰਵਰੀ ਨੂੰ

02/23/2018 8:25:23 AM

ਮਿਲਾਨ, (ਸਾਬੀ ਚੀਨੀਆ)— ਇਟਲੀ 'ਚ ਗੁਰੂ ਗੋਬਿੰਦਸਰ ਸਾਹਿਬ ਲਵੀਨੀ 1 ਵਿਖੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ 25 ਫਰਵਰੀ ਨੂੰ ਕਰਵਾਏ ਜਾ ਰਹੇ ਧਾਰਮਿਕ ਸਮਾਗਮ 'ਚ ਸਥਾਨਕ ਹਾਜੂਰੀ ਰਾਗੀ ਜੱਥੇ ਤੋਂ ਇਲਾਵਾ ਪ੍ਰਸਿੱਧ ਕਥਾਵਾਚਕ ਭਾਈ ਗੁਰਨਾਮ ਸਿੰਘ ਆਈਆਂ ਸੰਗਤਾਂ ਨੂੰ ਕਥਾ ਕੀਰਤਨ ਅਤੇ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ਜਦ ਕਿ ਸਮਾਗਮ ਲਈ ਸਹਿਯੋਗ ਪਾਉਣ ਵਾਲੀਆਂ ਸੰਗਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।