ਵਿਲੈਤਰੀ ''ਚ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
Friday, Mar 20, 2026 - 11:02 AM (IST)
ਮਿਲਾਨ/ ਇਟਲੀ ( ਸਾਬੀ ਚੀਨੀਆ, ਦਲਬੀਰ ਕੈਂਥ ) ਸੈਂਟਰ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਤਿੰਨ ਰੋਜਾ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਹਨਾਂ ਸਮਾਗਮਾਂ ਵਿੱਚ ਸੰਗਤਾਂ ਨੇ ਦੂਰ ਦੁਰਾਡੇ ਤੋਂ ਪਹੁੰਚ ਕਰਕੇ ਗੁਰੂ ਗ੍ਰੰਥ ਸਾਹਿਬ ਨੂੰ ਨਤ ਮਸਤਕ ਹੁੰਦਿਆਂ ਹੋਇਆਂ ਆਪਣੀਆਂ ਹਾਜਰੀਆਂ ਲਵਾਉਂਦਿਆਂ ਜੀਵਨ ਸਫਲਾ ਬਣਾਇਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਸਜਾਏ ਗਏ ਜਿਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਦੁਆਰਾ ਆਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੇ ਨਾਲ ਨਿਹਾਲ ਕੀਤਾ ਗਿਆ।


ਉਪਰੰਤ ਯੂਕੇ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਗੁਰਮੀਤ ਸਿੰਘ ਯੂਕੇ ਵਾਲਿਆਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਕਾਲ ਤੇ ਚਾਨਣਾ ਪਾਉਂਦਿਆਂ ਹੋਇਆਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸੇਵਾਦਾਰਾਂ ਅਤੇ ਹੋਰਨਾਂ ਗੁਰਦੁਆਰਾ ਸਾਹਿਬ ਤੋ ਆਈਆਂ ਕਮੇਟੀਆਂ ਤੇ ਅਹੁਦੇਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਨਾਲ ਸਨਮਾਨਿਤ ਕੀਤਾ ਗਿਆ। ਦੱਸਣ ਯੋਗ ਹੈ ਕਿ ਪਿਛਲੇ ਦੌ ਦਹਾਕਿਆਂ ਤੋਂ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Related News
ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ
