ਇਟਲੀ ਦੇ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਬਰਸੀ 2,3,4 ਜੂਨ ਨੂੰ

05/25/2017 3:46:17 PM

ਰੋਮ/ਇਟਲੀ (ਕੈਂਥ)— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਅਤੇ ਸੰਤ ਬਾਬਾ ਕਰਮ ਸਿੰਘ ਜੀ ਹੋਤੀਮਰਦਾਨ ਵਾਲਿਆ ਦੀ ਸਾਲਾਨਾ ਬਰਸੀ 2,3,4 ਜੂਨ ਨੂੰ ਮਨਾਈ ਜਾ ਰਹੀ ਹੈ। ਇਸ ਦੌਰਾਨ 2 ਜੂਨ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 4 ਜੂਨ ਨੂੰ ਪਾਏ ਜਾਣਗੇ। ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਦੀਵਾਨਾ 'ਚ ਭਾਈ ਗੁਲਜ਼ਾਰ ਸਿੰਘ ਨਾਨਕਸਰ ਵਾਲੇ ਅਤੇ ਭਾਈ ਜਤਿੰਦਰ ਸਿੰਘ ਨੂਰਪੁਰੀ ਦਾ ਢਾਡੀ ਜਥਾ ਵਿਸ਼ੇਸ਼ ਤੌਰ ਤੇ ਪਹੁੰਚ ਰਿਹਾ ਹੈ। 2,3 ਜੂਨ ਸ਼ਾਮ ਨੂੰ ਰਹਿਰਾਸ ਉਪਰੰਤ ਅਤੇ 04 ਜੂਨ ਨੂੰ ਸਵੇਰ ਦੇ ਦੀਵਾਨਾ ਵਿੱਚ ਦੋਵੇਂ ਜਥੇ ਹਾਜ਼ਰੀ ਭਰਨਗੇ ਅਤੇ ਸਮਾਗਮ 'ਚ ਪਹੁੰਚੀਆਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵਲੋਂ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਪਹੁੰਚਣ ਦੀ ਅਪੀਲ ਕੀਤੀ, ਜਿਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।


Related News