ਮਿਡਟਰਮ ਚੋਣਾਂ 'ਚ ਟਰੰਪ ਦੀ ਰਿਪਬਲੀਕਨ ਪਾਰਟੀ ਦੀ 'ਹਾਰ' ! ਜਨਤਾ ਦੇ ਫ਼ਤਵੇ ਨੂੰ ਕੀਤਾ ਕਬੂਲ
Wednesday, Nov 04, 2026 - 11:23 AM (IST)
ਇੰਟਰਨੈਸ਼ਨਲ ਡੈਸਕ- ਅਮਰੀਕੀ ਮਿਡਟਰਮ ਚੋਣਾਂ ਦੇ ਸਾਹਮਣੇ ਆਏ ਤਾਜ਼ਾ ਨਤੀਜਿਆਂ 'ਚ ਡੈਮੋਕ੍ਰੇਟਿਕ ਪਾਰਟੀ ਨੇ ਜ਼ਬਰਦਸਤ ਵਾਪਸੀ ਕਰਦਿਆਂ ਅਮਰੀਕੀ ਸੰਸਦ ਦੇ ਦੋਵਾਂ ਸਦਨਾਂ- ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ (House) ਅਤੇ ਸੈਨੇਟ (Senate) 'ਤੇ ਕਬਜ਼ਾ ਕਰ ਲਿਆ ਹੈ, ਜਿਸ ਕਾਰਨ ਇਨ੍ਹਾਂ ਚੋਣਾਂ 'ਚ ਰਾਸ਼ਟਰਪਤੀ ਟਰੰਪ ਦੀ ਰਿਪਬਲੀਕਨ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਖ਼ਿਲਾਫ਼ ਜਨਤਾ ਦੇ ਆਏ ਇਸ ਫੈਸਲੇ ਤੋਂ ਬਾਅਦ ਟਰੰਪ ਨੇ ਚੋਣ ਨਤੀਜਿਆਂ ਨੂੰ ਸਵੀਕਾਰ ਕਰਨ ਅਤੇ ਡੈਮੋਕ੍ਰੇਟਸ ਨਾਲ ਮਿਲ ਕੇ ਕੰਮ ਕਰਨ ਦੀ ਸਹਿਮਤੀ ਜਤਾਈ ਹੈ।
ਚੋਣ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ 'Veto' ਲਿਖੀ ਹੋਈ ਲਾਲ MAGA ਟੋਪੀ ਦੀ ਤਸਵੀਰ ਪੋਸਟ ਕਰਦਿਆਂ ਸੰਕੇਤ ਦਿੱਤਾ ਕਿ ਉਹ ਕਾਂਗਰਸ 'ਚ ਡੈਮੋਕ੍ਰੇਟਸ ਦੇ ਬਿੱਲਾਂ ਨੂੰ ਰੋਕਣ ਲਈ ਆਪਣੀ ਵੀਟੋ ਪਾਵਰ ਦੀ ਵਰਤੋਂ ਕਰਨਗੇ। ਹਾਲਾਂਕਿ, ਇਕ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ, "ਮੈਂ ਨਤੀਜਿਆਂ ਨੂੰ ਪੂਰੀ ਤਰ੍ਹਾਂ ਸਵੀਕਾਰ ਕਰਦਾ ਹਾਂ। ਅਸੀਂ ਡੈਮੋਕ੍ਰੇਟਸ ਨਾਲ ਮਿਲ ਕੇ ਕੰਮ ਕਰਾਂਗੇ।"

ਇਹ ਵੀ ਪੜ੍ਹੋ- ਅਮਰੀਕੀ ਮਿਡਟਰਮ ਚੋਣਾਂ 'ਚ ਭਾਰਤੀਆਂ ਦੀ ਬੱਲੇ-ਬੱਲੇ ! ਦਰਜ ਕੀਤੀ ਸ਼ਾਨਦਾਰ ਜਿੱਤ
ਟਰੰਪ ਨੇ 'ਟਰੂਥ ਸੋਸ਼ਲ' 'ਤੇ ਇਕ ਪੋਸਟ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਉਹ ਖੁਦ ਬੈਲਟ ਪੇਪਰ 'ਤੇ ਹੋ ਰਹੀਆਂ ਇਨ੍ਹਾਂ ਚੋਣਾਂ 'ਚ ਮੈਦਾਨ 'ਚ ਨਹੀਂ ਉਤਰੇ ਸਨ। ਉਨ੍ਹਾਂ ਲਿਖਿਆ, "ਜੇ ਮੈਂ ਬੈਲਟ 'ਤੇ ਹੁੰਦਾ ਤਾਂ ਅਸੀਂ ਵੱਡੀ ਜਿੱਤ ਹਾਸਲ ਕਰਦੇ।"
ਮੀਡੀਆ ਰਿਪੋਰਟਾਂ ਅਨੁਸਾਰ ਵਧਦੀ ਮਹਿੰਗਾਈ, ਟਰੰਪ ਦੁਆਰਾ ਲਗਾਏ ਗਏ ਟੈਰਿਫ਼, ਇਰਾਨ ਨਾਲ ਜੰਗ ਅਤੇ ਨੌਜਵਾਨ, ਆਜ਼ਾਦ, ਪੇਂਡੂ ਤੇ ਹਿਸਪੈਨਿਕ ਵੋਟਰਾਂ ਦਾ ਡੈਮੋਕ੍ਰੇਟਸ ਨੂੰ ਸਮਰਥਨ ਰਿਪਬਲਿਕਨਾਂ ਦੀ ਹਾਰ ਦਾ ਮੁੱਖ ਕਾਰਨ ਬਣਿਆ। ਡੈਮੋਕ੍ਰੇਟਿਕ ਪਾਰਟੀ ਨੇ ਰਿਪਬਲਿਕਨਾਂ ਦੇ ਗੜ੍ਹ ਮੰਨੇ ਜਾਂਦੇ ਟੈਕਸਾਸ, ਸਾਊਥ ਕੈਰੋਲੀਨਾ ਅਤੇ ਪਿਛਲੇ 100 ਸਾਲਾਂ ਤੋਂ ਰਿਪਬਲਿਕਨ ਪ੍ਰਭਾਵ ਵਾਲੇ ਕੰਸਾਸ 'ਚ ਸੀਨੇਟ ਸੀਟਾਂ 'ਤੇ ਇਤਿਹਾਸਕ ਜਿੱਤਾਂ ਦਰਜ ਕੀਤੀਆਂ ਹਨ।
ਸੰਸਦ ਦੇ ਦੋਵਾਂ ਸਦਨਾਂ 'ਚ ਡੈਮੋਕ੍ਰੇਟਿਕ ਬਹੁਮਤ ਹੋਣ ਨਾਲ ਹੁਣ ਟਰੰਪ ਪ੍ਰਸ਼ਾਸਨ 'ਤੇ ਸੰਸਦੀ ਜਾਂਚ ਅਤੇ ਸੁਣਵਾਈਆਂ ਦਾ ਦਬਾਅ ਵਧੇਗਾ। ਨਾਲ ਹੀ, ਸੀਨੇਟ 'ਚ ਬਹੁਮਤ ਹੋਣ ਕਾਰਨ ਡੈਮੋਕ੍ਰੇਟਸ ਟਰੰਪ ਵੱਲੋਂ ਕੀਤੀਆਂ ਜਾਣ ਵਾਲੀਆਂ ਫੌਜੀ ਅਤੇ ਸਰਕਾਰੀ ਨਿਯੁਕਤੀਆਂ ਅਤੇ ਕਾਰਵਾਈਆਂ ਨੂੰ ਰੋਕਣ ਦੇ ਸਮਰੱਥ ਹੋ ਗਏ ਹਨ।
ਇਹ ਵੀ ਪੜ੍ਹੋ- ਮੁੜ ਸ਼ੁਰੂ ਹੋਈ ਜੰਗ ! ਅਮਰੀਕਾ ਨੇ ਕਰ'ਤੀ ਏਅਰਸਟ੍ਰਾਈਕ, ਮਿਡਟਰਮ ਚੋਣਾਂ ਵਾਲੇ ਦਿਨ ਹੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
