ਮਾਂਟਰੀਆਲ 'ਚ ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਬਜ਼ੁਰਗ ਦੀ ਮੌਤ

08/22/2017 5:44:39 PM

ਮਾਂਟਰੀਆਲ— ਕੈਨੇਡਾ ਦੇ ਮਾਂਟਰੀਆਲ 'ਚ ਇਕ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗ ਗਈ, ਜਿਸ ਕਾਰਨ 69 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਕਿਹਾ ਕਿ ਬਜ਼ੁਰਗ ਵਿਅਕਤੀ ਦੀ ਲਾਸ਼ ਸੋਮਵਾਰ ਦੀ ਸ਼ਾਮ ਨੂੰ ਇਮਾਰਤ 'ਚੋਂ ਬਰਾਮਦ ਕੀਤੀ ਗਈ ਸੀ। 
ਮੌਕੇ 'ਤੇ ਪੁੱਜੇ ਫਾਇਰ ਫਾਈਟਰਜ਼ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਉਹ ਘਟਨਾ ਵਾਲੀ ਥਾਂ 'ਤੇ ਪੁੱਜੇ ਤਾਂ ਉਨ੍ਹਾਂ ਨੂੰ ਵਿਅਕਤੀ ਦੀ ਲਾਸ਼ ਮਿਲੀ। ਉਨ੍ਹਾਂ ਦੱਸਿਆ ਕਿ ਅੱਗ ਘਰ ਦੇ ਬਾਹਰ ਤੱਕ ਪੁੱਜ ਗਈ ਸੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਜਾਂਚ ਜਾਰੀ ਹੈ। ਪੁਲਸ ਨੇ ਵਿਅਕਤੀ ਦਾ ਨਾਂ ਅਤੇ ਪਛਾਣ ਜਾਰੀ ਨਹੀਂ ਕੀਤੀ ਹੈ।


Related News