UK ਦੀਆਂ ਪੰਥਕ ਜਥੇਬੰਦੀਆਂ ਵਲੋਂ ਬਾਦਲ ਪਰਿਵਾਰ ਤੋਂ ਸਿੱਖ ਸੰਸਥਾਵਾਂ ਮੁਕਤ ਕਰਵਾਉਣ ਦਾ ਮਤਾ ਪਾਸ

Monday, Jan 15, 2024 - 10:03 PM (IST)

UK ਦੀਆਂ ਪੰਥਕ ਜਥੇਬੰਦੀਆਂ ਵਲੋਂ ਬਾਦਲ ਪਰਿਵਾਰ ਤੋਂ ਸਿੱਖ ਸੰਸਥਾਵਾਂ ਮੁਕਤ ਕਰਵਾਉਣ ਦਾ ਮਤਾ ਪਾਸ

ਲੰਡਨ (ਸਰਬਜੀਤ ਸਿੰਘ ਬਨੂੜ)- ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੀ ਪ੍ਰਬੰਧਕ ਕਮੇਟੀ ਅਤੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂਕੇ ਵਲੋਂ ਮਾਘੀ ਦੇ ਦਿਹਾੜੇ 'ਤੇ ਵਿਸ਼ਾਲ ਪੰਥਕ ਇਕੱਠ ਵਿੱਚ ਬਾਦਲ ਪਰਿਵਾਰ ਤੋਂ ਸਿੱਖ ਸੰਸਥਾਵਾਂ ਮੁਕਤ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ। ਇਸ ਇਕੱਠ ਵਿੱਚ ਵੱਖ ਵੱਖ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਇਸ ਪੰਥਕ ਇਕੱਠ ਵਿੱਚ ਸਿੱਖ ਕੌਮ ਨੂੰ ਦਰਪੇਸ਼ ਮਸਲੇ ਵਿਚਾਰਦਿਆਂ ਕੁਝ ਵਿਸ਼ੇਸ਼ ਮਤੇ ਪਾਸ ਕੀਤੇ ਗਏ ਜਿਨ੍ਹਾਂ ਦਾ ਸਿੱਖ ਸੰਗਤਾਂ ਵੱਲੋਂ ਜੈਕਾਰਿਆਂ ਨਾਲ ਜ਼ੋਰਦਾਰ ਸਮਰਥਨ ਕੀਤਾ ਗਿਆ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਹਨਾਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ, ਸਿੱਖ ਨੌਜਵਾਨਾਂ ਦੇ ਕਾਤਲ ਪੁਲਸ ਅਧਿਕਾਰੀਆਂ ਦੀ ਪੁਸ਼ਤ ਪਨਾਹੀ ਕਰਨ ਦੇ ਦੋਸ਼ੀ ਪ੍ਰਕਾਸ਼ ਸਿੰਘ ਬਾਦਲ ਨੂੰ ਕੌਮ ਦਾ ਗੱਦਾਰ ਐਲਾਨਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਰਘਬੀਰ ਸਿੰਘ ਨੂੰ ਅਪੀਲ ਕੀਤੀ ਗਈ ਕਿ ਬਾਦਲ ਤੋਂ ਫਖ਼ਰ-ਏ-ਕੌਮ ਦਾ ਖਿਤਾਬ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਖ਼ਿਤਾਬ ਬਾਦਲ ਤੋਂ ਲੈ ਕੇ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨੂੰ ਦਿੱਤਾ ਜਾਵੇ।

ਇਹ ਵੀ ਪੜ੍ਹੋ- ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨੇ ਮੁੜ ਕੀਤਾ ਵੱਡਾ ਐਲਾਨ, ਭਾਰਤ 'ਤੇ ਨਿਰਭਰਤਾ ਘਟਾਉਣ ਲਈ ਲਿਆ ਇਹ ਫ਼ੈਸਲਾ

ਪੰਥਕ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਣਖੀ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੁੱਚੇ ਸਿੱਖ ਅਦਾਰੇ ਬਾਦਲ ਪਰਿਵਾਰ ਤੋਂ ਮੁਕਤ ਕਰਵਾ ਕੇ ਸਹੀ ਅਰਥਾਂ ਵਿੱਚ ਅਕਾਲੀ ਬਣਨ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਯੂਕੇ ਨੇ ਕੈਨਡਾ ਅਤੇ ਅਮਰੀਕਾ ਸਰਕਾਰਾਂ ਦੇ ਸਿੱਖ ਪੱਖੀ ਰਵੱਈਏ ਦੀ ਸ਼ਲਾਘਾ ਕਰਦਿਆਂ ਧੰਨਵਾਦ ਦਾ ਮਤਾ ਪਾਸ ਕੀਤਾ ਅਤੇ ਖਾਲਿਸਤਾਨ ਦਾ ਸੰਘਰਸ਼ ਲੜਨ ਵਾਲੇ ਜਲਾਵਤਨੀ ਆਗੂਆਂ ਨੂੰ ਕੌਮੀ ਨਾਇਕ ਅਤੇ ਕੌਮ ਦਾ ਮਾਣ ਆਖਿਆ। 

ਪੰਥਕ ਇਕੱਠ ਦੌਰਾਨ ਅਮਰੀਕ ਸਿੰਘ ਗਿੱਲ ਸਿੱਖ ਫੈਡਰੇਸ਼ਨ ਯੂਕੇ, ਕੁਲਵੰਤ ਸਿੰਘ ਮੁਠੱਡਾ, ਜੱਸ ਸਿੰਘ ਸਿੱਖ ਨੈੱਟਵਰਕ, ਲਵਸ਼ਿੰਦਰ ਸਿੰਘ ਡੱਲੇਵਾਲ ਯੂਨਾਈਟਿਡ ਖਾਲਸਾ ਦਲ ਯੂਕੇ, ਜੋਗਾ ਸਿੰਘ ਬੱਬਰ ਅਕਾਲੀ ਆਰਗੇਨਾਈਜ਼ੇਸ਼ਨ ਯੂਕੇ, , ਕੁਲਦੀਪ ਸਿੰਘ ਦਿਓਲ ਪ੍ਰਧਾਨ ਗੁਰੂ ਨਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੈਦਿਕ  ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ। ਪੰਥਕ ਕਾਨਫਰੰਸ ਵਿੱਚ ਭਾਈ ਰਘਬੀਰ ਸਿੰਘ ਬੀਰਾ ,ਭਾਈ ਜਸਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਹਰਦੀਸ਼ ਸਿੰਘ ਸਮੇਤ ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ- ਅਧਿਆਪਕਾਂ ਦੀ ਫਰਲੋ ਰੋਕਣ ਦੀ ਤਿਆਰੀ 'ਚ ਸਰਕਾਰ, ਬਾਇਓਮੈਟ੍ਰਿਕ ਨਹੀਂ, ਹੁਣ ਇਸ ਤਰ੍ਹਾਂ ਲੱਗੇਗੀ ਹਾਜ਼ਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News