ਪਾਕਿ ਸੰਸਦ ’ਚ ਸਾਬਕਾ ਪੀ. ਐੱਮ. ਜ਼ੁਲਫਿਕਾਰ ਭੁੱਟੋ ਦੀ ਮੌਤ ਦੀ ਸਜ਼ਾ ਪਲਟਣ ਲਈ ਮਤਾ ਪਾਸ
Thursday, Mar 14, 2024 - 02:56 AM (IST)
ਇਸਲਾਮਾਬਾਦ (ਭਾਸ਼ਾ)– ਪਾਕਿਸਤਾਨ ਦੀ ਸੰਸਦ ਨੇ ਬੁੱਧਵਾਰ ਨੂੰ ਇਕ ਮਤਾ ਪਾਸ ਕੀਤਾ, ਜਿਸ ’ਚ ਸਾਬਕਾ ਪ੍ਰਧਾਨ ਮੰਤਰੀ ਤੇ ਪੀ. ਪੀ. ਪੀ. ਦੇ ਸੰਸਥਾਪਕ ਜ਼ੁਲਫਿਕਾਰ ਅਲੀ ਭੁੱਟੋ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਨੂੰ ਪਲਟਣ ਦੀ ਮੰਗ ਕੀਤੀ ਗਈ। ਭੁੱਟੋ ਨੂੰ 1979 ’ਚ ਜਨਰਲ ਮੁਹੰਮਦ ਜ਼ਿਆ-ਉਲ-ਹੱਕ ਦੇ ਫੌਜੀ ਸ਼ਾਸਨ ਵਲੋਂ ਫਾਂਸੀ ਦਿੱਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ : ਗੀਤਾ ਜ਼ੈਲਦਾਰ ਨੇ ਉਡਾਇਆ ਸੁਰਿੰਦਰ ਛਿੰਦਾ ਦਾ ਮਜ਼ਾਕ, ਪੁੱਤ ਨੇ ਗੁੱਸੇ ’ਚ ਆਖ ਦਿੱਤੀਆਂ ਇਹ ਗੱਲਾਂ
ਇਸ ਤੋਂ ਪਹਿਲਾਂ 6 ਮਾਰਚ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸਮੀਖਿਆ ਕਰਦਿਆਂ ਸਰਬਸੰਮਤੀ ਨਾਲ ਕਿਹਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਭੁੱਟੋ ਦੇ ਕੇਸ ਦੀ ਨਿਰਪੱਖ ਸੁਣਵਾਈ ਨਹੀਂ ਕੀਤੀ ਗਈ ਤੇ ਬਣਦੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਗਿਆ। 18 ਮਾਰਚ, 1978 ਨੂੰ ਲਾਹੌਰ ਹਾਈ ਕੋਰਟ ਨੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਸੰਸਥਾਪਕ ਮੈਂਬਰਾਂ ’ਚੋਂ ਇਕ ਅਹਿਮਦ ਰਜ਼ਾ ਕਸੂਰੀ ਦੀ ਹੱਤਿਆ ਦਾ ਹੁਕਮ ਦੇਣ ਦੇ ਦੋਸ਼ ’ਚ ਭੁੱਟੋ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਨੈਸ਼ਨਲ ਅਸੈਂਬਲੀ ਵਲੋਂ ਅਪਣਾਏ ਗਏ ਤੇ ਪੀ. ਪੀ. ਪੀ. ਦੀ ਸ਼ਾਜ਼ੀਆ ਮੈਰੀ ਵਲੋਂ ਪੇਸ਼ ਕੀਤੇ ਗਏ ਮਤੇ ’ਚ ਭੁੱਟੋ ਦੇ ਮੁਕੱਦਮੇ ਤੇ ਉਨ੍ਹਾਂ ਨੂੰ ਦੋਸ਼ੀ ਠਹਿਰਾਏ ਜਾਣ ਨੂੰ ਨਿਆਂ ਦੀ ਘੋਰ ਉਲੰਘਣਾ ਮੰਨਿਆ ਗਿਆ। ਸਾਲ 2011 ’ਚ ਤੱਤਕਾਲੀ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਆਪਣੇ ਸਹੁਰੇ ਭੁੱਟੋ ਨੂੰ ਹੱਤਿਆ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਤੇ 4 ਅਪ੍ਰੈਲ, 1979 ਨੂੰ ਦਿੱਤੀ ਗਈ ਫਾਂਸੀ ’ਤੇ ਸੁਪਰੀਮ ਕੋਰਟ ’ਚ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਸੀ। ਜ਼ਰਦਾਰੀ 10 ਮਾਰਚ ਨੂੰ ਦੂਜੀ ਵਾਰ ਰਾਸ਼ਟਰਪਤੀ ਚੁਣੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।