ਚੀਨ : ਰੈਸਟੋਰੈਂਟ ''ਚ ਲੱਗੀ ਅੱਗ, 17 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

Wednesday, Sep 28, 2022 - 03:08 PM (IST)

ਚੀਨ : ਰੈਸਟੋਰੈਂਟ ''ਚ ਲੱਗੀ ਅੱਗ, 17 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

ਬੀਜਿੰਗ (ਭਾਸ਼ਾ): ਚੀਨ ਵਿੱਚ ਇੱਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਹੈ। ਉੱਤਰ-ਪੂਰਬੀ ਚੀਨ ਵਿੱਚ ਬੁੱਧਵਾਰ ਨੂੰ ਇੱਕ ਰੈਸਟੋਰੈਂਟ ਵਿੱਚ ਅੱਗ ਲੱਗ ਗਈ, ਜਿਸ ਵਿੱਚ 17 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਸਰਕਾਰ ਨੇ ਵੀਬੋ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕੀਤੇ ਇਕ ਬਿਆਨ 'ਚ ਕਿਹਾ ਕਿ ਚਾਂਗਚੁਨ ਸ਼ਹਿਰ ਦੇ ਇਕ ਰੈਸਟੋਰੈਂਟ 'ਚ ਸਥਾਨਕ ਸਮੇਂ ਮੁਤਾਬਕ ਦੁਪਹਿਰ 12:40 'ਤੇ ਅੱਗ ਲੱਗ ਗਈ। 

ਪੜ੍ਹੋ ਇਹ ਅਹਿਮ ਖ਼ਬਰ- ਦੱਖਣੀ ਆਸਟ੍ਰੇਲੀਆ 'ਚ 'ਬੰਨ੍ਹ' ਟੁੱਟਣ ਦਾ ਖਦਸ਼ਾ, ਲੋਕਾਂ ਲਈ ਚਿਤਾਵਨੀ ਜਾਰੀ

ਬਿਆਨ 'ਚ ਕਿਹਾ ਗਿਆ ਕਿ ਫਾਇਰਫਾਈਟਰਜ਼ ਮੌਕੇ 'ਤੇ ਪਹੁੰਚ ਗਏ ਹਨ ਅਤੇ ਬਚਾਅ ਕਾਰਜ ਪੂਰਾ ਕਰ ਲਿਆ ਗਿਆ ਹੈ। ਬਿਆਨ ਵਿਚ ਕਿਹਾ ਗਿਆ ਕਿ ਤਿੰਨ ਹੋਰ ਲੋਕ ਜ਼ਖਮੀ ਹੋਏਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਨਾਲ ਹੀ ਪੀੜਤਾਂ ਦੀ ਦੇਖਭਾਲ ਵੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਚਾਂਗਚੁਨ ਇੱਕ ਆਟੋ ਨਿਰਮਾਣ ਕੇਂਦਰ ਅਤੇ ਜਿਲਿਨ ਸੂਬੇ ਦੀ ਰਾਜਧਾਨੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News