ਰੈਸਟੋਰੈਂਟ ''ਚ ਹੋ ਗਿਆ ਵੱਡਾ ਧਮਾਕਾ, 10 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ

Saturday, Jun 21, 2025 - 04:28 PM (IST)

ਰੈਸਟੋਰੈਂਟ ''ਚ ਹੋ ਗਿਆ ਵੱਡਾ ਧਮਾਕਾ, 10 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ

ਇੰਟਰਨੈਸ਼ਨਲ ਡੈਸਕ- ਪੱਛਮੀ ਅਫਰੀਕਾ 'ਚ ਸਥਿਤ ਦੇਸ਼ ਨਾਈਜੀਰੀਆ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਉੱਤਰ-ਪੂਰਬੀ ਇਲਾਕੇ 'ਚ ਸਥਿਤ ਸਟੇਟ ਆਫ਼ ਬੋਰਨੋ ਵਿਖੇ ਇਕ ਰੈਸਟੋਰੈਂਟ 'ਚ ਹੋਏ ਆਤਮਘਾਤੀ ਬਲਾਸਟ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ ਹਨ। 

ਹਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਸ਼ੁੱਕਰਵਾਰ ਦੀ ਸ਼ਾਮ ਕੋਂਡੁਗਾ ਇਲਾਕੇ 'ਚ ਹੋਇਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹਮਲਾ ਬੋਕੋ ਹਰਮ ਗਰੁੱਪ ਵੱਲੋਂ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ ! ਇਕ-ਇਕ ਕਰ 10 ਔਰਤਾਂ ਨੂੰ ਕੀਤਾ ਬੇਹੋਸ਼, ਫ਼ਿਰ...

ਜ਼ਿਕਰਯੋਗ ਹੈ ਕਿ ਸਾਲ 2009 'ਚ ਹੋਂਦ 'ਚ ਆਏ ਨਾਈਜੀਰੀਆ ਦੇ ਬੋਕੋ ਹਰਮ ਨੇ ਪੱਛਮੀ ਸਿੱਖਿਆ ਨੀਤੀਆਂ ਦਾ ਵਿਰੋਧ ਕਰਨ ਤੇ ਇਸਲਾਮਿਕ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਹਥਿਆਰ ਉਠਾਏ ਸਨ ਤੇ ਉਦੋਂ ਤੋਂ ਇਹ ਅਜਿਹੇ ਕਈ ਤਰ੍ਹਾਂ ਦੇ ਹਮਲੇ ਕਰ ਚੁੱਕਾ ਹੈ।

ਇਸ ਦੌਰਾਨ 35,000 ਦੇ ਕਰੀਬ ਲੋਕ ਮਾਰੇ ਜਾ ਚੁੱਕੇ ਹਨ, ਜਦਕਿ 20 ਲੱਖ ਤੋਂ ਜ਼ਿਆਦਾ ਲੋਕ ਇਲਾਕਾ ਛੱਡ ਕੇ ਉੱਤਰ-ਪੱਛਮੀ ਇਲਾਕਿਆਂ ਵੱਲ ਨੂੰ ਚਲੇ ਗਏ ਹਨ। ਹਾਲਾਂਕਿ ਰਾਸ਼ਟਰਪਤੀ ਤਿਨੂਬੂ ਨੇ ਇਨ੍ਹਾਂ ਸੰਗਠਨਾਂ ਖ਼ਿਲਾਫ਼ ਕਾਰਵਾਈ ਦਾ ਵਾਅਦਾ ਕੀਤਾ ਸੀ, ਪਰ ਇਸ ਦੇ ਬਾਵਜੂਦ ਇਹ ਸੰਗਠਨ ਹਾਲੇ ਅਜਿਹੇ ਹਮਲੇ ਕਰਨ ਤੋਂ ਬਾਜ ਨਹੀਂ ਆ ਰਿਹਾ।

ਇਹ ਵੀ ਪੜ੍ਹੋ- Breaking News ; ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਏਅਰ ਇੰਡੀਆ ਦੇ ਅਧਿਕਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News