ਲੱਖਾਂ ਰੁਪਏ ਖਰਚ ਕੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਸਾਹਮਣੇ ਆਈ ਹੈਰਾਨ ਕਰਨ ਵਾਲੀ ਖ਼ਬਰ
Monday, Dec 18, 2023 - 11:30 AM (IST)
ਨਵੀਂ ਦਿੱਲੀ - ਲੱਖਾਂ ਰੁਪਏ ਖਰਚ ਕੇ ਕੈਨੇਡਾ ਜਾਣ ਵਾਲੇ ਬੱਚਿਆਂ ਲਈ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਅਸਲ ਵਿਚ ਕੈਨੇਡਾ ਵਿਚ ਰਹਿਣ ਵਾਲੇ ਲੋਕਾਂ ਦਾ ਹੁਣ ਇਸ ਤੋਂ ਭਰੋਸਾ ਉੱਠ ਗਿਆ ਹੈ। ਦੱਸ ਦਈਏ ਕਿ ਪਿਛਲੇ 6 ਮਹੀਨਿਆਂ 'ਚ ਕਰੀਬ 42 ਹਜ਼ਾਰ ਲੋਕਾਂ ਨੇ ਉਥੇ ਪੀ.ਆਰ. ਛੱਡ ਦਿੱਤੀ ਹੈ।
ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਜਾ ਕੇ ਆਪਣੇ ਕਰੀਅਰ ਅਤੇ ਜ਼ਿੰਦਗੀ ਨੂੰ ਨਵਾਂ ਰੂਪ ਦੇਣ ਦਾ ਸੁਪਨਾ ਹੁਣ ਚਕਨਾਚੂਰ ਹੁੰਦਾ ਨਜ਼ਰ ਆ ਰਿਹਾ ਹੈ। ਕੈਨੇਡਾ ਦੇ ਵੱਡੇ ਸ਼ਹਿਰਾਂ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਵਧਦੇ ਪ੍ਰਭਾਵ ਕਾਰਨ 42 ਹਜ਼ਾਰ ਲੋਕ ਉਥੋਂ ਦੀ ਪੀ.ਆਰ. ਛੱਡ ਚੁੱਕੇ ਹਨ। ਇਸ ਦਾ ਵੱਡਾ ਕਾਰਨ ਬੈਂਕ ਵਿਆਜ ਦਰਾਂ ਅਤੇ ਘਰਾਂ ਦੀਆਂ ਵਧਦੀਆਂ ਕੀਮਤਾਂ ਹਨ।
ਇਹ ਵੀ ਪੜ੍ਹੋ : JSW Group ਦੇ MD ਸੱਜਣ ਜ਼ਿੰਦਲ 'ਤੇ ਅਦਾਕਾਰਾ ਨੇ ਲਗਾਇਆ ਬਲਾਤਕਾਰ ਦਾ ਦੋਸ਼, FIR ਦਰਜ
ਇਸ ਕਾਰਨ ਕੈਨੇਡਾ ਵਿੱਚ ਭਾਰਤੀ ਲੋਕਾਂ ਦਾ ਰਿਵਰਸ ਦੇਖਣ ਨੂੰ ਮਿਲ ਰਿਹਾ ਹੈ। ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ 42 ਹਜ਼ਾਰ ਲੋਕਾਂ ਨੇ ਕੈਨੇਡਾ ਦੀ ਸਥਾਈ ਨਾਗਰਿਕਤਾ (ਪੀ.ਆਰ.) ਛੱਡ ਦਿੱਤੀ ਹੈ। ਇਸ ਵਿੱਚ ਭਾਰਤੀ ਅਤੇ ਗੈਰ-ਭਾਰਤੀ ਦੋਵੇਂ ਸ਼ਾਮਲ ਹਨ। 2022 ਵਿੱਚ ਇਹ ਸੰਖਿਆ 93,818 ਸੀ। ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਤੋਂ ਪਹਿਲਾਂ 2021 ਵਿੱਚ 85,927 ਲੋਕ ਕੈਨੇਡਾ ਛੱਡ ਚੁੱਕੇ ਸਨ। ਇਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ ਵੀ ਹੈ।
ਇਹ ਵੀ ਪੜ੍ਹੋ : ਬਾਜ਼ਾਰ ਤੋਂ ਘੱਟ ਕੀਮਤ 'ਤੇ ਸੋਨਾ ਖ਼ਰੀਦਣ ਦਾ ਸੁਨਹਿਰੀ ਮੌਕਾ, ਸੋਮਵਾਰ ਤੋਂ ਸ਼ੁਰੂ ਹੋ ਰਹੀ ਵਿਕਰੀ
ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਵਿੱਚ ਰਿਹਾਇਸ਼ੀ ਘਰਾਂ ਦੀ ਗਿਣਤੀ ਬਹੁਤ ਘੱਟ ਹੈ ਅਤੇ ਘਰਾਂ ਦੇ ਕਿਰਾਏ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਦਾ ਮਤਲਬ ਹੈ ਕਿ ਲੋਕਾਂ ਨੂੰ ਆਪਣੀ ਆਮਦਨ ਦਾ 30 ਫੀਸਦੀ ਸਿਰਫ ਮਕਾਨ ਕਿਰਾਏ 'ਤੇ ਦੇਣਾ ਪੈਂਦਾ ਹੈ। ਦੱਸ ਦਈਏ ਕਿ ਟਰੂਡੋ ਸਰਕਾਰ 'ਚ ਕਈ ਚੀਜ਼ਾਂ ਮਹਿੰਗੀਆਂ ਹੋਈਆਂ ਹਨ। ਪਹਿਲਾਂ ਬੈਂਕ ਵਿਆਜ ਦਰ 1.5 ਫੀਸਦੀ ਸਾਲਾਨਾ ਸੀ, ਜੋ ਅੱਜ 7.5 ਫੀਸਦੀ 'ਤੇ ਪਹੁੰਚ ਗਈ ਹੈ।
ਜਦੋਂ ਕਿ ਕੈਨੇਡਾ ਵਿੱਚ ਛੋਟੀਆਂ-ਮੋਟੀਆਂ ਨੌਕਰੀਆਂ ਕਰਨ ਵਾਲੇ ਕਾਮਿਆਂ ਨੂੰ ਸਿਰਫ਼ 1900 ਡਾਲਰ ਪ੍ਰਤੀ ਮਹੀਨਾ ਮਿਲਦੇ ਹਨ। ਅਜਿਹੀ ਸਥਿਤੀ ਵਿੱਚ, ਘੱਟੋ ਘੱਟ 700 ਡਾਲਰ ਦਾ ਕਿਰਾਇਆ, 30 ਪ੍ਰਤੀਸ਼ਤ ਤਨਖਾਹ ਟੈਕਸ ਅਤੇ ਕਾਰ ਬੀਮਾ ਸਮੇਤ ਹੋਰ ਬਹੁਤ ਸਾਰੇ ਖਰਚੇ ਹਨ।
ਵਰਨਣਯੋਗ ਹੈ ਕਿ ਖਾਲਿਸਤਾਨ ਸਮਰਥਕਾਂ ਅਤੇ ਗੈਂਗਸਟਰਾਂ ਦੀ ਵੱਧ ਰਹੀ ਗੁੰਡਾਗਰਦੀ ਕਾਰਨ ਲੋਕ ਕਾਫੀ ਚਿੰਤਤ ਹਨ। ਹਾਲ ਹੀ ਵਿੱਚ ਅੱਤਵਾਦੀ ਹਰਦੀਪ ਨਿੱਝਰ ਦਾ ਕਤਲ, ਸੁੱਖਾ ਦੁੱਨੇਕੇ ਦਾ ਕਤਲ, ਗਿੱਪੀ ਗਰੇਵਾਲ ਦੇ ਘਰ ਗੋਲੀਬਾਰੀ ਵਰਗੀਆਂ ਘਟਨਾਵਾਂ ਨੇ ਉੱਥੇ ਦਾ ਮਾਹੌਲ ਹੋਰ ਵੀ ਖਰਾਬ ਕਰ ਦਿੱਤਾ ਹੈ।
ਇਹ ਵੀ ਪੜ੍ਹੋ : PNB ਨੇ ਕੀਤਾ ਅਲਰਟ, 2 ਦਿਨਾਂ 'ਚ ਕਰ ਲਓ ਇਹ ਕੰਮ ਨਹੀਂ ਤਾਂ ਬੰਦ ਹੋ ਜਾਵੇਗਾ ਖ਼ਾਤਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8