ਭਾਰਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਤੋਂ ਘਬਰਾਏ ਅਮਰੀਕਾ 'ਚ ਰਹਿੰਦੇ Indians, ਸ਼ਾਪਿੰਗ ਮਾਲ 'ਚ ਲੱਗੀ ਭੀੜ (ਵੀਡੀਓ)

07/22/2023 6:52:54 PM

ਬਿਜ਼ਨੈੱਸ ਡੈਸਕ - ਭਾਰਤ ਦੀ ਸਰਕਾਰ ਨੇ ਗੈਰ-ਬਾਸਮਤੀ ਸਫੈਦ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫ਼ੈਸਲਾ ਘਰੇਲੂ ਬਾਜ਼ਾਰਾਂ 'ਚ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਲਿਆ ਹੈ। ਭਾਰਤ ਦੇ ਇਸ ਫ਼ੈਸਲੇ ਦਾ ਅਸਰ ਹੁਣ ਅਮਰੀਕਾ 'ਚ ਰਹਿੰਦੇ ਭਾਰਤੀ ਲੋਕਾਂ 'ਤੇ ਵੀ ਦੇਖਣ ਨੂੰ ਮਿਲਿਆ ਹੈ। ਅਮਰੀਕਾ ਵਿੱਚ ਵੀ ਬਾਸਮਤੀ ਚੌਲਾਂ 'ਤੇ ਪਾਬੰਦੀ ਲੱਗਾ ਦਿੱਤੀ ਗਈ ਹੈ, ਜਿਸ ਤੋਂ ਬਾਅਦ ਲੋਕਾਂ ਨੇ ਮਾਲ ਵਿੱਚ ਜਾ ਕੇ ਚੌਲਾਂ ਨੂੰ ਇੱਕਠਾ ਕਰਨਾ ਸ਼ੁਰੂ ਕਰ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਭਾਰਤ ਸਰਕਾਰ ਨੇ ਇਹ ਫ਼ੈਸਲਾ ਰੂਸ ਵੱਲੋਂ ਕਾਲੇ ਸਾਗਰ ਅਨਾਜ ਸੌਦੇ ਨੂੰ ਰੱਦ ਕੀਤੇ ਜਾਣ ਕਾਰਨ ਲਿਆ ਹੈ।

ਇਹ ਵੀ ਪੜ੍ਹੋ : ਮੁੜ ਤੋਂ ਉਡਾਣ ਭਰ ਸਕਦੀ ਹੈ Go First, DGCA ਨੇ ਇਨ੍ਹਾਂ ਸ਼ਰਤਾਂ ਰਾਹੀਂ ਦਿੱਤੀ ਉੱਡਣ ਦੀ ਇਜਾਜ਼ਤ

ਦੱਸ ਦੇਈਏ ਕਿ ਅਮਰੀਕਾ ਵਿੱਚ ਚੌਲਾਂ 'ਤੇ ਪਾਬੰਦੀ ਲੱਗਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਜਿਹਨਾਂ 'ਚ ਸਾਫ਼ ਤੌਰ 'ਤੇ ਦਿਖਾਈ ਦੇ ਰਿਹਾ ਹੈ ਕਿ ਸ਼ਾਪਿੰਗ ਮਾਲ 'ਚ ਭਾਰਤੀ ਲੋਕਾਂ ਵਲੋਂ ਚੌਲਾਂ ਦੀ ਲੁੱਟ ਕੀਤੀ ਗਈ ਹੈ। ਲੋਕ ਕੰਮ ਤੋਂ ਛੁੱਟੀ ਲੈ ਕੇ ਦੁਕਾਨਾਂ ਵੱਲ ਭੱਜ ਰਹੇ ਹਨ। ਭਾਰਤੀ ਲੋਕ ਚੌਲਾਂ ਦੀਆਂ ਕਈ ਬੋਰੀਆਂ ਖਰੀਦ ਕੇ ਘਰ ਲੈ ਜਾ ਰਹੇ ਹਨ। ਲੋਕਾਂ ਨੂੰ ਡਰ ਹੈ ਕਿ ਭਾਰਤ ਤੋਂ ਬਰਾਮਦ ਬੰਦ ਹੋਣ ਤੋਂ ਬਾਅਦ ਚੌਲਾਂ ਦੀ ਕਮੀ ਹੋ ਸਕਦੀ ਹੈ। ਇਸ ਡਰ ਕਾਰਨ ਪੂਰੇ ਅਮਰੀਕਾ ਵਿੱਚ ਲੋਕ ਵੱਡੀ ਮਾਤਰਾ ਵਿੱਚ ਚੌਲਾਂ ਦੀ ਖਰੀਦਦਾਰੀ ਕਰਦੇ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰਾਹਤ, ਇਨ੍ਹਾਂ ਸ਼ਹਿਰਾਂ 'ਚ ਸਸਤਾ ਹੋਇਆ ਤੇਲ!

ਭਾਰਤ ਵੱਲੋਂ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਅਮਰੀਕਾ ਵਿੱਚ ਸਟੋਰਾਂ ਵਿੱਚ ਬਾਸਮਤੀ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਪਾਬੰਦੀ ਲਗਾਉਣ ਤੋਂ ਬਾਅਦ ਭਾਰਤ ਦਾ ਕਰੀਬ 80 ਫ਼ੀਸਦੀ ਚੌਲ ਦਾ ਨਿਰਯਾਤ ਪ੍ਰਭਾਵਿਤ ਹੋ ਸਕਦਾ ਹੈ। ਭਾਰਤ ਦੇ ਅੰਦਰ ਚੌਲਾਂ ਦੀਆਂ ਕੀਮਤਾਂ ਘੱਟ ਹੋ ਸਕਦੀਆਂ ਹਨ ਪਰ ਦੁਨੀਆ ਭਰ ਦੀਆਂ ਕੀਮਤਾਂ 'ਤੇ ਨਕਾਰਾਤਮਕ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਕੁਝ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਭਾਰਤ ਦੇ ਮੁੱਖ ਚੌਲ ਉਤਪਾਦਕ ਖੇਤਰਾਂ ਵਿੱਚ ਘੱਟ ਬਾਰਸ਼ ਕਾਰਨ ਪਿਛਲੇ 10 ਦਿਨਾਂ ਵਿੱਚ ਕੀਮਤਾਂ ਵਿੱਚ 20 ਫ਼ੀਸਦੀ ਤੱਕ ਦਾ ਵਾਧਾ ਹੋਇਆ ਹੈ। ਇਸ ਕਾਰਨ ਅਮਰੀਕਾ 'ਚ ਇਸ ਹਫ਼ਤੇ ਚੌਲਾਂ ਦੀਆਂ ਕੀਮਤਾਂ ਇਕ ਦਹਾਕੇ ਬਾਅਦ ਸਭ ਤੋਂ ਜ਼ਿਆਦਾ ਹੋ ਗਈਆਂ ਹਨ।  

ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਜਨਰਲ ਡੱਬਿਆਂ 'ਚ ਮਿਲੇਗਾ 20 ਰੁਪਏ ’ਚ ਭੋਜਨ, 3 ਰੁਪਏ 'ਚ ਪਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8  


rajwinder kaur

Content Editor

Related News