ਹੜ੍ਹ ਪ੍ਰਭਾਵਿਤ ਖੇਤਰ ਵਿਚ ਲੋਕਾਂ ਨੂੰ ਪਾਣੀ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ

04/22/2017 7:10:40 PM

ਰਿਗਾਡ— ਹੜ੍ਹ ਨਾਲ ਪ੍ਰਭਾਵਿਤ ਕਿਊਬਿਕ ਦੇ ਰਿਗਾਡ ਖੇਤਰ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਖੂਹਾਂ ''ਚੋਂ ਪਾਣੀ ਨਾ ਪੀਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਪਾਣੀ ਦੂਸ਼ਿਤ ਹੋ ਚੁੱਕਾ ਹੈ। ਨਗਰ ਨਿਗਮ ਨੇ ਸ਼ੁੱਕਰਵਾਰ ਇਕ ਨੋਟਿਸ ਜਾਰੀ ਕਰਦੇ ਹੋਏ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਕਿਸੇ ਵੀ ਨਿੱਜੀ ਖੂਹ ਦਾ ਪਾਣੀ ਪੀਣ ਲਾਇਕ ਨਹੀਂ ਹੈ ਅਤੇ ਅਗਲੇ ਨੋਟਿਸ ਤੱਕ ਇਸ ਪਾਣੀ ਨੂੰ ਪੀਣ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਬੋਤਲਬੰਦ ਪਾਣੀ ਪੀਣ ਦੀ ਹਦਾਇਤ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਜੇਕਰ ਤੁਹਾਡੇ ਖੂਹਾਂ ਦਾ ਪਾਣੀ ਸਾਫ ਹੈ, ਤਾਂ ਹੀ ਉਸ ਦਾ ਇਸਤੇਮਾਲ ਕੀਤਾ ਜਾਵੇ ਜਾਂ ਫਿਰ ਇਸ ਪਾਣੀ ਨੂੰ ਉਬਾਲ ਕੇ ਪੀਤਾ ਜਾਵੇ। ਪੁਲਸ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਘਰ-ਘਰ ਜਾ ਕੇ ਲੋਕਾਂ ਦੀ ਜਾਂਚ ਕਰੇਗੀ। ਇੱਥੇ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ 343 ਘਰਾਂ ਦੇ ਹੜ੍ਹ ਦੀ ਲਪੇਟ ਵਿਚ ਆਉਣ ਤੋਂ ਬਾਅਦ ਐਮਰਜੈਂਸੀ ਲਗਾ ਦਿੱਤੀ ਗਈ ਸੀ।

Kulvinder Mahi

News Editor

Related News