ਈਰਾਨ ''ਚ ਕੋਰੋਨਾ ਦੇ ਵਧ ਰਹੇ ਮਾਮਲੇ, ਬੀਤੇ ਦਿਨੀਂ ਸਾਹਮਣੇ ਆਏ 2819 ਕੇਸ

05/30/2020 2:10:29 AM

ਤਹਿਰਾਨ - ਈਰਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਤੋਂ ਪ੍ਰਭਾਵਿਤ 2819 ਨਵੇਂ ਮਾਮਲੇ ਸਾਹਮਣੇ ਆਏ ਹਨ। ਈਰਾਨ ਦੇ ਸਿਹਤ ਮੰਤਰਾਲੇ ਦੇ ਬੁਲਾਰੇ ਕਿਨੁਸ਼ ਜਹਾਂਪੁਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਵਿਡ-19 ਦੇ ਮਾਮਲਿਆਂ ਵਿਚ ਇਹ ਵਾਧਾ ਲਗਾਤਾਰ ਦੂਜੇ ਦਿਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ 2819 ਨਵੇਂ ਮਾਮਲਿਆਂ ਦੀ ਰਿਪੋਰਟ ਸਾਹਮਣੇ ਆਈ ਹੈ। ਦੇਸ਼ ਵਿਚ ਕੋਰੋਨਾ ਤੋਂ ਪ੍ਰਭਾਵਿਤਾਂ ਦੀ ਗਿਣਤੀ 1,46,668 ਪਹੁੰਚ ਗਈ ਹੈ।

ਜਹਾਂਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ 1,14,931 ਮਰੀਜ਼ ਬੁੱਧਵਾਰ ਨੂੰ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ ਤੋਂ ਛੁੱਟੀ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰੋਨਾ ਦੇ 2,258 ਨਵੇਂ ਮਾਮਲਿਆਂ ਦਾ ਵਾਧਾ ਹੋਇਆ ਸੀ, ਇਸ ਤੋਂ ਪਹਿਲਾਂ ਬੁੱਧਵਾਰ ਨੂੰ 2,080 ਕੋਰੋਨਾ ਪ੍ਰਭਾਵਿਤਾਂ ਦੀ ਪੁਸ਼ਟੀ ਹੋਈ ਸੀ। ਸਿਹਤ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ 50 ਤੋਂ ਜ਼ਿਆਦਾ ਮਰੀਜ਼ਾਂ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਦੇਸ਼ ਵਿਚ ਜਦੋਂ ਕੋਰੋਨਾ ਫੈਲਣਾ ਸ਼ੁਰੂ ਹੋਇਆ ਉਦੋਂ ਲੈ ਕੇ ਹੁਣ ਤੱਕ 7,677 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿਚ ਅਧਿਕਾਰੀਆਂ ਨੇ ਇਨਫੈਕਸ਼ਨ ਦਰ ਵਿਚ ਗਿਰਾਵਟ ਵਿਚਾਲੇ ਲਾਕਡਾਊਨ ਵਿਚ ਛੋਟ ਦੇਣੀ ਸ਼ੁਰੂ ਕਰਨ ਤੋਂ ਬਾਅਦ ਨਵੇਂ ਕੋਵਿਡ-19 ਮਾਮਲਿਆਂ ਦੀ ਗਿਣਤੀ ਮਈ ਦੇ ਸ਼ੁਰੂ ਹੋਣ ਤੋਂ ਬਾਅਦ ਤੇਜ਼ੀ ਨਾਲ ਵੱਧਣੀ ਸ਼ੁਰੂ ਹੋ ਗਈ ਹੈ।

Khushdeep Jassi

This news is Content Editor Khushdeep Jassi