ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

Wednesday, Apr 15, 2026 - 04:56 PM (IST)

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਨਿੱਜੀ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਪਿੱਛੋਂ ਜਾ ਟਕਰਾਈ, ਜਿਸ ਕਾਰਨ ਕਾਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਇੱਕ ਔਰਤ ਗੰਭੀਰ ਰੂਪ ਵਿੱਚ ਜਖਮੀ ਹੋ ਗਈ ਜਿਸ ਨੂੰ ਉਪਰੰਤ ਹਸਪਤਾਲ ਪਹੁੰਚਾਇਆ ਗਿਆ।

ਪੜ੍ਹੋ ਇਹ ਅਹਿਮ ਖ਼ਬਰ- 47ਵੇਂ ਦਿਨ ਵੀ ਨਹੀਂ ਬਹਾਲ ਹੋਇਆ ਇੰਟਰਨੈੱਟ ! ਈਰਾਨ 'ਚ ਡਿਜੀਟਲ ਬਲੈਕਆਊਟ ਨੇ ਤੋੜੇ ਰਿਕਾਰਡ

ਹਾਦਸੇ ਤੋਂ ਬਾਅਦ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਕਾਰਨ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News