ਬ੍ਰਿਟਿਸ਼ ਕੋਲੰਬੀਆ ''ਚ ਵਾਪਰਿਆ ਸੜਕ ਹਾਦਸਾ, 4 ਲੋਕਾਂ ਦੀ ਮੌਤ

Wednesday, Jan 17, 2024 - 12:10 PM (IST)

ਬ੍ਰਿਟਿਸ਼ ਕੋਲੰਬੀਆ ''ਚ ਵਾਪਰਿਆ ਸੜਕ ਹਾਦਸਾ, 4 ਲੋਕਾਂ ਦੀ ਮੌਤ

ਬ੍ਰਿਟਿਸ਼ ਕੋਲੰਬੀਆ- ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਮੰਗਲਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਵਰਨੌਨ ਨਾਰਥ ਓਕਾਨਾਗਨ ਆਰ.ਸੀ.ਐੱਮ.ਪੀ. ਦਾ ਕਹਿਣਾ ਹੈ ਕਿ 2 ਵਾਹਨਾਂ ਦੀ ਟੱਕਰ ਕਾਮਲੂਪਸ ਤੋਂ ਲਗਭਗ 45 ਕਿਲੋਮੀਟਰ ਦੱਖਣ-ਪੂਰਬ ਵਿਚ ਮੋਂਟੇ ਝੀਲ ਨੇੜੇ ਹਾਈਵੇਅ 97 'ਤੇ ਸਵੇਰੇ 9 ਵਜੇ ਤੋਂ ਠੀਕ ਪਹਿਲਾਂ ਹੋਈ।

ਇਹ ਵੀ ਪੜ੍ਹੋ: CM ਮਾਨ ਤੇ DGP ਨੂੰ ਧਮਕੀ ਮਿਲਣ ਦਾ ਮਾਮਲਾ, ਜਾਖੜ ਨੇ US ਤੋਂ ਪੰਨੂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਕੀਤੀ ਅਪੀਲ

ਦੋਵਾਂ ਡਰਾਈਵਰਾਂ ਅਤੇ ਦੋ ਯਾਤਰੀਆਂ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਪੰਜਵੇਂ ਵਿਅਕਤੀ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ। ਵਰਨੌਨ ਨੌਰਥ ਓਕਾਨਾਗਨ ਆਰ.ਸੀ.ਐੱਮ.ਪੀ. ਦੇ ਬੁਲਾਰੇ ਕਾਂਸਟੇਬਲ ਕ੍ਰਿਸ ਟੇਰਲੇਸਕੀ ਨੇ ਇੱਕ ਬਿਆਨ ਵਿੱਚ ਕਿਹਾ, “ਇਹ ਇੱਕ ਭਿਆਨਕ ਤ੍ਰਾਸਦੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਸਾਡੀ ਦਿਲੀ ਹਮਦਰਦੀ ਹੈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਅਤੇ ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਕਰਨ ਲਈ ਕਰ ਰਹੀ ਹੈ। 

ਇਹ ਵੀ ਪੜ੍ਹੋ: UK 'ਚ ਭਾਰਤੀ ਮੂਲ ਦੀ ਡਾਕਟਰ ਨੂੰ ਸਕੂਲੀ ਵਿਦਿਆਰਥਣ ਨੂੰ ਦੇਣਾ ਪਵੇਗਾ 1.41 ਕਰੋੜ ਰੁਪਏ ਹਰਜਾਨਾ, ਜਾਣੋ ਵਜ੍ਹਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

cherry

Content Editor

Related News