ਅਮਰੀਕਾ ਤੋਂ ਆਈ ਮੰਦਭਾਗੀ ਖਬਰ, ਹਾਦਸੇ 'ਚ 2 ਪੰਜਾਬੀ ਮੁੰਡਿਆਂ ਦੀ ਮੌਤ
Tuesday, Dec 17, 2024 - 11:18 AM (IST)
ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਸਿੰਘ ਨੀਟਾ ਮਾਛੀਕੇ)- ਫਰਿਜ਼ਨੋ ਦੀ ਬਰਡ ਤੇ ਸਨੀਸਾਈਡ ਐਵੇਨਿਊ 'ਤੇ ਲੰਘੇ ਦਿਨ ਰਾਤ ਅੱਠ ਵਜੇ ਦੇ ਕਰੀਬ ਸੜਕ ਹਾਦਸੇ ਵਿਚ 2 ਪੰਜਾਬੀ ਗੁਰਸਿੱਖ ਮੁੰਡਿਆਂ ਦੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸਵ. ਅੰਤਰਪ੍ਰੀਤ ਸਿੰਘ ਪੁੱਤਰ ਖੁਸ਼ਪਾਲ ਸਿੰਘ ਅਤੇ ਸਵ. ਹਰਜਾਪ ਸਿੰਘ ਪੁੱਤਰ ਰਾਜ ਸਿੰਘ ਦੋਵਾਂ ਦੀ ਉਮਰ 13 ਤੋਂ 15 ਸਾਲ ਦੱਸੀ ਜਾ ਰਹੀ ਹੈ। ਦੋਵੇਂ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਘਰੋਂ ਵੈਸੇ ਹੀ ਲੋਕਲ ਗੇੜੀ ਮਾਰਨ ਲਈ ਦੋਵੇਂ ਮੋਟਰਸਾਈਕਲ 'ਤੇ ਨਿੱਕਲੇ ਸਨ ਕਿ ਐਮਾਜ਼ਨ ਦੀ ਵੈਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ।
ਇਹ ਵੀ ਪੜ੍ਹੋ: 7.3 ਤੀਬਰਤਾ ਦੇ ਭੂਚਾਲ ਨਾਲ ਸਵੇਰੇ-ਸਵੇਰੇ ਕੰਬੀ ਧਰਤੀ, ਵੱਡੀ ਤਬਾਹੀ ਦਾ ਖਦਸ਼ਾ
ਬੱਚਿਆਂ ਨੇ ਹੈਲਮੇਟ ਵੀ ਨਹੀਂ ਪਹਿਨੇ ਹੋਏ ਸਨ। ਇਸ ਹਾਦਸੇ ਵਿਚ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ। ਦੋਵੇਂ ਬੱਚੇ ਗੁਰਦੁਆਰਾ ਨਾਨਕ ਪ੍ਰਕਾਸ਼ ਦੀ ਗੱਤਕਾ ਟੀਮ ਦੇ ਹੋਣਹਾਰ ਮੈਂਬਰ ਸਨ। ਅੱਜ ਇਹਨਾਂ ਦੀ ਆਤਮਿਕ ਸ਼ਾਂਤੀ ਲਈ ਐਕਸੀਡੈਂਟ ਵਾਲੀ ਜਗ੍ਹਾ 'ਤੇ ਸੰਗਤਾਂ ਵੱਲੋਂ ਜਾਪ ਕੀਤਾ ਗਿਆ। ਇਸ ਮੰਦਭਾਗੀ ਘਟਨਾ ਕਰਕੇ ਫਰਿਜ਼ਨੋ ਦਾ ਪੰਜਾਬੀ ਭਾਈਚਾਰਾ ਗਹਿਰੇ ਸੋਗ ਵਿੱਚ ਹੈ।
ਇਹ ਵੀ ਪੜ੍ਹੋ: ਡੌਂਕੀ ਲਗਾ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ 'ਚ 230 ਭਾਰਤੀ ਫਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8