ਸੜਕ ਹਾਦਸੇ 'ਚ ਇੱਕ ਭਾਰਤੀ ਸਮੇਤ 5 ਲੋਕਾਂ ਦੀ ਮੌਤ

Saturday, Nov 09, 2024 - 02:03 PM (IST)

ਸੜਕ ਹਾਦਸੇ 'ਚ ਇੱਕ ਭਾਰਤੀ ਸਮੇਤ 5 ਲੋਕਾਂ ਦੀ ਮੌਤ

ਕਾਠਮੰਡੂ (ਏਜੰਸੀ)- ਨੇਪਾਲ ਦੇ ਬਾਗਮਤੀ ਸੂਬੇ ਵਿਚ ਸ਼ੁੱਕਰਵਾਰ ਨੂੰ ਇਕ ਸੜਕ ਹਾਦਸੇ ਵਿਚ ਇਕ ਭਾਰਤੀ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਸ਼ਟਰੀ ਰਾਜਮਾਰਗ ਦੇ ਨਰਾਇਣਗੜ੍ਹ-ਮੁਗਲਿੰਗ ਸਟਰੀਟ 'ਤੇ ਚਿਤਵਾਨ ਜ਼ਿਲ੍ਹੇ ਦੇ ਸਤਰਾਕਿਲੋ ਇਲਾਕੇ 'ਚ ਬੱਸ ਅਤੇ ਇਲੈਕਟ੍ਰਿਕ ਵਾਹਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। 

ਇਹ ਵੀ ਪੜ੍ਹੋ: ਕੈਨੇਡਾ ਵੱਸਦੇ ਪੰਜਾਬੀਆਂ ਨੂੰ ਲੱਗ ਸਕਦੈ ਵੱਡਾ ਝਟਕਾ, ਛੱਡਣਾ ਪੈ ਸਕਦਾ ਹੈ ਮੁਲਕ

ਗੰਡਕੀ ਸੂਬੇ ਦੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਸ਼ਹਿਰ ਦਾ ਰਹਿਣ ਵਾਲਾ ਭਾਰਤੀ ਨਾਗਰਿਕ ਕੁਮਾਰ ਸ਼ਾਹ ਵੀ ਹਾਦਸੇ 'ਚ ਜਾਨ ਗੁਆਉਣ ਵਾਲੇ 5 ਲੋਕਾਂ 'ਚ ਸ਼ਾਮਲ ਹੈ। ਮਰਨ ਵਾਲਿਆਂ ਵਿੱਚ ਇਲੈਕਟ੍ਰਿਕ ਵਾਹਨ ਦਾ ਡਰਾਈਵਰ ਵੀ ਸ਼ਾਮਲ ਹੈ। ਪੁਲਸ ਨੇ ਦੱਸਿਆ ਕਿ ਘਟਨਾ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ ਇਕ ਹੋਰ ਵਿਅਕਤੀ ਦਾ ਮੈਡੀਕਲ ਕਾਲਜ 'ਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਜਸਟਿਨ ਟਰੂਡੋ ਦਾ ਕਬੂਲਨਾਮਾ, ਕੈਨੇਡਾ 'ਚ ਮੌਜੂਦ ਹਨ ਖਾਲਿਸਤਾਨੀ ਸਮਰਥਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News