ਪਾਕਿਸਤਾਨ: ਅੱਤਵਾਦੀ ਹਮਲਿਆਂ ''ਚ 2 ਬੱਚਿਆਂ ਅਤੇ 4 ਪੁਲਸ ਮੁਲਾਜ਼ਮਾਂ ਦੀ ਮੌਤ

Thursday, Nov 07, 2024 - 06:25 PM (IST)

ਪਾਕਿਸਤਾਨ: ਅੱਤਵਾਦੀ ਹਮਲਿਆਂ ''ਚ 2 ਬੱਚਿਆਂ ਅਤੇ 4 ਪੁਲਸ ਮੁਲਾਜ਼ਮਾਂ ਦੀ ਮੌਤ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਅਸ਼ਾਂਤ ਉੱਤਰੀ ਵਜ਼ੀਰਿਸਤਾਨ ਵਿੱਚ ਸੁਰੱਖਿਆ ਬਲਾਂ ਦੇ ਇੱਕ ਵਾਹਨ ਦੇ ਨੇੜੇ ਸੜਕ ਕਿਨਾਰੇ ਇੱਕ ਬੰਬ ਧਮਾਕਾ ਹੋਣ ਕਾਰਨ ਘੱਟੋ-ਘੱਟ 4 ਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪਾਕਿਸਤਾਨੀ ਸੁਰੱਖਿਆ ਏਜੰਸੀਆਂ ਨੇ ਵੀਰਵਾਰ ਨੂੰ ਦਿੱਤੀ।

ਇਹ ਵੀ ਪੜ੍ਹੋ: ਭਾਰਤ-ਅਮਰੀਕਾ ਸਬੰਧਾਂ ਨੂੰ ਦੋਵਾਂ ਪਾਰਟੀਆਂ ਦਾ ਸਮਰਥਨ: ਡੈਮੋਕ੍ਰੇਟਿਕ MP ਕ੍ਰਿਸ਼ਨਮੂਰਤੀ

ਇੱਕ ਹੋਰ ਘਟਨਾ ਵਿੱਚ, ਖੈਬਰ ਪਖਤੂਨਖਵਾ (ਕੇਪੀ) ਸੂਬੇ ਦੀ ਤਿਰਾਹ ਘਾਟੀ ਵਿੱਚ ਇੱਕ ਸੜਕ ਦੇ ਨੇੜੇ ਅੱਤਵਾਦੀਆਂ ਦੁਆਰਾ ਦਾਗਿਆ ਗਿਆ ਇੱਕ ਮੋਰਟਾਰ ਡਿੱਗਣ ਨਾਲ 2 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਹਾਲਾਂਕਿ ਅਜੇ ਤੱਕ ਕਿਸੇ ਵੀ ਸਮੂਹ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪਰ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਖੇਤਰ ਵਿੱਚ ਪਾਕਿਸਤਾਨੀ ਸੁਰੱਖਿਆ ਬਲਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ।

ਇਹ ਵੀ ਪੜ੍ਹੋ: ਬੈਂਗਲੁਰੂ ਦੇ ਰਾਘਵੇਂਦਰ ਸਵਾਮੀ ਮਠ ਪੁੱਜੇ ਸਾਬਕਾ ਬ੍ਰਿਟਿਸ਼ PM ਰਿਸ਼ੀ ਸੁਨਕ, ਪਤਨੀ ਨਾਲ ਕੀਤੀ ਪੂਜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News