ਸਰੀ ਦੇ ਪਾਇਲ ਬਿਜ਼ਨਸ ਸੈਂਟਰ ''ਚ ਚਾਕੂ ਦੀ ਨੋਕ ''ਤੇ ਲੁੱਟ, ਇਲਾਕੇ ''ਚ ਦਹਿਸ਼ਤ ਦਾ ਮਾਹੌਲ

Thursday, May 28, 2026 - 07:43 AM (IST)

ਸਰੀ ਦੇ ਪਾਇਲ ਬਿਜ਼ਨਸ ਸੈਂਟਰ ''ਚ ਚਾਕੂ ਦੀ ਨੋਕ ''ਤੇ ਲੁੱਟ, ਇਲਾਕੇ ''ਚ ਦਹਿਸ਼ਤ ਦਾ ਮਾਹੌਲ

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਸਰੀ ਸ਼ਹਿਰ ਦੇ ਪਾਇਲ ਬਿਜ਼ਨਸ ਸੈਂਟਰ ਵਿੱਚ ਇੱਕ ਸਟੋਰ ਅੰਦਰ ਚਾਕੂ ਦੀ ਨੋਕ ’ਤੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਸਰੀ ਪੁਲਸ ਸਰਵਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਭਾਰਤ-ਅਮਰੀਕਾ ਵਿਚਾਲੇ ਦੁਵੱਲੇ ਵਪਾਰ ਸਮਝੌਤੇ ਲਈ 1 ਜੂਨ ਤੋਂ ਭਾਰਤ ਦਾ ਦੌਰਾ ਕਰੇਗਾ ਅਮਰੀਕੀ ਵਫ਼ਦ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੁੱਧਵਾਰ ਨੂੰ ਇੱਕ ਕਾਰੋਬਾਰੀ ਅਦਾਰੇ ਵਿੱਚ ਵਾਪਰੀ, ਜਿੱਥੇ ਇੱਕ ਸ਼ੱਕੀ ਵਿਅਕਤੀ ਚਾਕੂ ਲੈ ਕੇ ਅੰਦਰ ਦਾਖ਼ਲ ਹੋਇਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕੀਤੀ ਗਈ। ਪੁਲਸ ਮੁਤਾਬਕ ਘਟਨਾ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ, ਪਰ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਦੀ ਪਛਾਣ ਅਤੇ ਉਸ ਦੀ ਭਾਲ ਲਈ ਨੇੜਲੇ ਇਲਾਕੇ ਦੀਆਂ ਸੀਸੀਟੀਵੀ ਫੁਟੇਜ ਵੀ ਖੰਗਾਲੀਆਂ ਜਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News