ਪੁਲਸ ਨੇ ਸੜਕ ਵਿਚਾਲੇ ਸੈਂਕੜੇ ਵਾਹਨਾਂ 'ਤੇ ਚਲਾ'ਤਾ Roller ! NYPD ਨੇ ਕੀਤੀ ਵੱਡੀ ਕਾਰਵਾਈ

Thursday, May 14, 2026 - 01:07 PM (IST)

ਪੁਲਸ ਨੇ ਸੜਕ ਵਿਚਾਲੇ ਸੈਂਕੜੇ ਵਾਹਨਾਂ 'ਤੇ ਚਲਾ'ਤਾ Roller ! NYPD ਨੇ ਕੀਤੀ ਵੱਡੀ ਕਾਰਵਾਈ

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਿਊਯਾਰਕ ਪੁਲਸ (NYPD) ਨੇ ਸ਼ਹਿਰ ਵਿੱਚ ਗੈਰ-ਕਾਨੂੰਨੀ ਅਤੇ ਵਾਹਨਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪੁਲਸ ਅਧਿਕਾਰੀਆਂ ਅਨੁਸਾਰ, ਇਸ ਸਾਲ ਹੁਣ ਤੱਕ ਸੜਕਾਂ ਤੋਂ 5,700 ਤੋਂ ਵੱਧ ਨਜਾਇਜ਼ ਮੋਪੇਡ ਅਤੇ ਸਕੂਟਰ ਜ਼ਬਤ ਕੀਤੇ ਜਾ ਚੁੱਕੇ ਹਨ।

ਪੁਲਸ ਦਾ ਕਹਿਣਾ ਹੈ ਕਿ ਇਹ ਵਾਹਨ ਨਾ ਸਿਰਫ਼ ਗੈਰ-ਕਾਨੂੰਨੀ ਸਨ, ਸਗੋਂ ਸੜਕਾਂ 'ਤੇ ਚੱਲਣ ਵਾਲੇ ਹੋਰ ਲੋਕਾਂ ਅਤੇ ਪੈਦਲ ਯਾਤਰੀਆਂ ਲਈ ਬੇਹੱਦ ਖ਼ਤਰਨਾਕ ਸਾਬਿਤ ਹੋ ਰਹੇ ਸਨ। NYPD ਨੇ ਸਪੱਸ਼ਟ ਕੀਤਾ ਹੈ ਕਿ ਉਹ ਇਨ੍ਹਾਂ ਵਾਹਨਾਂ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਸਮੁੰਦਰ 'ਚ ਜਾ ਡਿੱਗਾ ਸਵਾਰੀਆਂ ਨਾਲ ਭਰਿਆ ਜਹਾਜ਼ ! ਫਲੋਰਿਡਾ 'ਚ ਵਾਪਰਿਆ ਭਿਆਨਕ ਹਾਦਸਾ

ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਬਤ ਕੀਤੇ ਗਏ ਜ਼ਿਆਦਾਤਰ ਵਾਹਨ ਬਿਨਾਂ ਰਜਿਸਟ੍ਰੇਸ਼ਨ, ਬਿਨਾਂ ਇੰਸ਼ੌਰੈਂਸ ਦੇ ਚਲਾਏ ਜਾ ਰਹੇ ਸਨ ਜਦਕਿ ਕਈ ਵਾਹਨ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਪਾਏ ਗਏ ਸਨ। ਨਿਊਯਾਰਕ ਪੁਲਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਕਾਨੂੰਨੀ ਵਾਹਨਾਂ ਦੀ ਹੀ ਵਰਤੋਂ ਕਰਨ। ਪੁਲਸ ਵੱਲੋਂ ਇਨ੍ਹਾਂ ਜ਼ਬਤ ਕੀਤੇ ਗਏ ਵਾਹਨਾਂ ਨੂੰ ਜਨਤਕ ਤੌਰ 'ਤੇ ਨਸ਼ਟ ਕਰਨ ਦੀ ਪ੍ਰਕਿਰਿਆ ਵੀ ਅਪਣਾਈ ਜਾ ਰਹੀ ਹੈ ਤਾਂ ਜੋ ਇਹ ਮੁੜ ਸੜਕਾਂ 'ਤੇ ਨਾ ਆ ਸਕਣ।

ਇਹ ਵੀ ਪੜ੍ਹੋ- ਅਮਰੀਕਾ ਦਾ 51ਵਾਂ ਸੂਬਾ ਬਣ ਗਿਆ ਇਹ ਦੇਸ਼ ! ਟਰੰਪ ਨੇ ਨਕਸ਼ਾ ਜਾਰੀ ਕਰ ਪੂਰੀ ਦੁਨੀਆ 'ਚ ਪਾ'ਤਾ ਭੜਥੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News